ANTIM PANGHAL CREATED HISTORY ਅੰਤਿਮ ਪੰਘਾਲ ਨੇ ਇਤਿਹਾਸ ਰਚ ਦਿੱਤਾ। ਅੰਤਿਮ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿਚ ਲਗਾਤਾਰ ਦੋ ਵਾਰ ਗੋਲਡ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਪਹਿਲਵਾਨ ਬਣਗਈ ਹੈ। ਉਨ੍ਹਾਂ ਨੇ ਭੋਪਾਲ ਵਿਚ 53 ਕਿਲੋਗ੍ਰਾਮ ਵਰਗ ਵਿਚ ਗੋਲਡ ਮੈਡਲ ਜਿੱਤਿਆ।
ਅੰਤਿਮ ਨੇ ਯੂਕਰੇਨ ਦੀ ਮਾਰੀਆ ਯੇਫ੍ਰੇਮੋਵਾ ਨੂੰ 4-0 ਨਾਲ ਹਰਾਇਆ। ਪਿਛਲੇ ਸਾਲ ਉਹ ਜੂਨੀਅਨਰ ਵਿਸ਼ਵ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀਸੀ।
READ ALSO :ਬਠਿੰਡਾ ਦੀ ਤਾਜ਼ਾ ਖ਼ਬਰ : ਪੀ.ਆਰ.ਟੀ.ਸੀ ਦੀ ਬੱਸ ਹੋਈ ਲੁੱਟ ਦਾ ਸ਼ਿਕਾਰ !
ਅੰਤਿਮ ਹੁਣ ਸੀਨੀਅਰ ਪੱਧਰ ‘ਤੇ ਵੀ ਖੇਡਦੀ ਹੈ।ਪੂਰੇ ਟੂਰਨਾਮੈਂਟ ਵਿਚ ਉਨ੍ਹਾਂ ਦਾ ਪ੍ਰਦਰਸ਼ਨ ਇੰਨਾ ਜ਼ਬਰਦਸਤ ਸੀ ਕਿ ਪੂਰੀ ਚੈਂਪੀਅਨਸ਼ਿਪ ਵਿਚ ਉਨ੍ਹਾਂ ਨੇ ਸਿਰਫ 2 ਅੰਕ ਗੁਆਏ। ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਅੰਤਿਮ ਪੰਘਾਲ ਨੇ ਏਸ਼ੀਅਨ ਗੇਮਸ ਲਈ ਆਪਣੀ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰ ਲਿਆ ਹੈ।ANTIM PANGHAL CREATED HISTORY
ਵਿਨੇਸ਼ ਫੋਗਾਟ ਦੇ ਏਸ਼ੀਆਈ ਖੇਡਾਂ ਤੋਂ ਬਾਹਰ ਹੋਣ ਦੇ ਬਾਅਦ ਅੰਤਿਮ ਪੰਘਾਲ ਦੀ ਦਾਅਵੇਦਾਰੀ ਪਹਿਲਾਂ ਹੀ ਵਧ ਗਈ ਸੀ ਪਰ ਅੰਡਰ-20 ਵਰਲਡ ਚੈਂਪੀਅਨਸ਼ਿਪ ਵਿਚ ਗਜ਼ਬ ਦਾ ਪ੍ਰਦਰਸ਼ਨ ਕਰਨ ਦੇ ਬਾਅਦ ਉਨ੍ਹਾਂ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਵਿਨੇਸ਼ ਫੋਗਾਟ ਦਾ ਚੰਗਾ ਬਦਲ ਬਣ ਸਕਦੀ ਹੈ। ਉਨ੍ਹਾਂ ਨੇ ਏਸ਼ੀਆਈ ਖੇਡਾਂ ਦੇ ਟ੍ਰਾਇਲ ਵਿਚ ਵੀ ਵਿਨੇਸ਼ ਨੂੰ ਵੱਡੀ ਚੁਣੌਤੀ ਦਿੱਤੀ ਸੀ।ANTIM PANGHAL CREATED HISTORY