Saturday, January 18, 2025

ਅੰਮ੍ਰਿਤਸਰ ਦੇ ਨਿੱਜੀ ਸਕੂਲ ‘ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਨੇ ਤੋੜਿਆ ਦਮ

Date:

Anurag is no longer in this world ਅੰਮ੍ਰਿਤਸਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਲਾਜ ਦੌਰਾਨ ਬੱਚੇ ਨੇ ਦਮ ਤੋੜ ਦਿੱਤਾ ਹੈ
ਦਰਅਸਲ : ਬੀਤੇ ਦਿਨੀਂ ਪ੍ਰਾਈਵੇਟ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਨੇ ਕਲਾਸ ਦੇ ਅੰਦਰ ਬੈਂਚ ‘ਤੇ ਪਿਆ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ।Anurag is no longer in this world

also read : ਪੰਜਾਬ ਦੇ ਲੋਕਾਂ ਦੇ ਸਿਰ ਤੇ ਮੰਡਰਾ ਰਿਹਾ ਹੈ ਵੱਡਾ ਖਤਰਾ ,ਜਾਣੋ ਕੀ ਹੈ ਇਹ ਖਤਰਾ ?
ਦਸ ਦਈਏ ਕਿ ਅਨੁਰਾਗ ਦੀ ਹਾਲਤ 2 ਦਿਨਾਂ ਤੋਂ ਕਾਫ਼ੀ ਗੰਭੀਰ ਸੀ, ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਹੋਇਆ ਸੀ ਅਤੇ ਇਲਾਜ ਦੌਰਾਨ ਉਸ ਦੀ ਅੱਜ ਸਵੇਰ ਮੌਤ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਪਰਿਵਾਰਕ ਮੈਂਬਰਾਂ ਵੱਲੋਂ ਮੋਹਕਮਪੁਰ ਥਾਣੇ ਦੇ ਬਾਹਰ ਧਰਨਾ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।Anurag is no longer in this world

Share post:

Subscribe

spot_imgspot_img

Popular

More like this
Related