Thursday, January 23, 2025

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

Date:

ਫਰੀਦਕੋਟ 03 ਅਕਤੂਬਰ (  )

ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁਪਏ ਬਣਦੀ ਹੈ। ਜੇਕਰ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਪ੍ਰਤੀ ਏਕੜ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ 14 ਕਿਲੋ ਨਾਈਟ੍ਰੋਜਨ, 63 ਕਿਲੋ ਪੋਟਾਸ਼, 7 ਕਿਲੋ ਫਾਸਫੋਰਸ ਅਤੇ 3 ਕਿਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000/- ਰੁਪਏ ਬਣਦੀ ਹੈ।ਪ੍ਰਤੀ ਏਕੜ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਿਰਾਏ ਤੇ ਕਰਨ ਨਾਲ ਲਗਭਗ 2000/- ਤੋਂ 2500/- ਰੁਪਏ ਖਰਚ ਕੀਤੇ ਜਾਂਦੇ ਹਨ,ਇਸ ਤਰ੍ਹਾਂ 3500/-ਤੋਂ4000/-ਪ੍ਰਤੀ ਏਕੜ ਮੁੱਲ ਦੇ ਪੌਸ਼ਟਿਕ ਤੱਤ ਅਤੇ ਜੈਵਿਕ ਕਾਰਬਨ ਮਿੱਟੀ ਨੂੰ ਪ੍ਰਾਪਤ ਹੋ ਜਾਂਦੇ ਹਨ ਜਦ ਕਿ ਖੇਤ ਵਿੱਚ ਪਰਾਲੀ ਨੂੰ ਸਾੜਨ ਨਾਲ ਮਿੱਟੀ ਨੂੰ ਇਹ ਲਾਭ ਨਹੀਂ ਮਿਲਦਾ ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਇੱਕ ਲੱਖ 16 ਹਜ਼ਾਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਕਾਸਤ ਕੀਤੀ ਗਈ ਜਿਸ ਤੋਂ ਤਕਰੀਬਨ ਸੱਤ ਲੱਖ ਵੀਹ ਹਜ਼ਾਰ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾ ਹੈ।ਜ਼ਿਲਾ ਫਰੀਦਕੋਟ ਵਿੱਚ ਸਾਲ 2023-24 ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 2022 ਸਨ, ਜਦਕਿ ਸਾਲ 2022-23 ਵਿੱਚ 2693 ਘਟਨਾਵਾਂ ਦਰਜ ਕੀਤੀਆਂ ਗਈਆਂ,ਇਸ ਤਰਾਂ 24.92 ਫੀਸਦੀ ਅੱਗ ਲੱਗਣ ਦੀਆ ਘਟਨਾਵਾਂ ਘਟ ਰਹੀਆਂ ਹਨ ।

ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਦੀਆਂ ਰਿਪੋਰਟਾਂ ਮੁਤਾਬਿਕ ਇੱਕ ਟਨ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਤਕਰੀਬਨ 1515 ਕਿਲੋ ਕਾਰਬਨਡਾਈਆਕਸਾਈਡ, 92 ਕਿਲੋ ਕਾਰਬਨਮੋਨੋਆਕਸਾਈਡ, 3.83 ਕਿਲੋ ਨਾਈਟ੍ਰਿਕ ਆਕਸਾਈਡ, 0.4 ਕਿਲੋ ਸਲਫਰ ਆਕਸਾਈਡ, 2.7 ਕਿਲੋ ਮੀਥੇਨ ਅਤੇ 15.7 ਕਿਲੋ ਆਰਗੈਨਿਕ ਕੰਪਾਉਂਡ ਉਤਪਨ ਹੁੰਦੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਅਕਸਾਈਡ,7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਈਟਿਕ ਆਕਸਾਈਡ ਗੈਸਾਂ ਹੁੰਦੀਆਂ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇਂ ਦਿਲ,ਅੱਖਾਂ, ਚਮੜੀ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਸ ਨਾਲ ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਭਾਵਤ ਹੁੰਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੂਖਮ ਕਣ ਪਸੂਆਂ ਖਾਸ ਕਰਕੇ ਦੁਧਾਰੂ ਪਸ਼ੂਆਂ ਲਈ ਵੀ ਬਹੁਤ ਹਾਨੀਕਾਰਕ ਹੁੰਦੇ ਹਨ। ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ। ਧੂੰਏਂ ਕਾਰਨ ਪੈਦਾ ਹੋਣ ਜ਼ਹਿਰੀਲੀਆਂ ਗੈਸਾਂ ਨਾਲ ਹੋਣ ਵਾਲੀਆਂ ਕੈਂਸਰ,ਅੱਖਾਂ, ਚਮੜੀ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਬਜੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬਚਾਇਆ ਜਾ ਸਕਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ,ਮਿੱਟੀ ਵਿੱਚ ਹਵਾ ਸੰਚਾਰ ਅਤੇ ਪਾਣੀ ਸੋਖਣ ਦੀ ਸਮਰੱਥਾ ਵਧਦੀ ਹੈ।ਜੈਵਿਕ ਮਾਦਾ ਵਧਣ ਨਾਲ ਭਾਰੀ ਜ਼ਮੀਨ ਭੁਰਪਰੀ ਅਤੇ ਹਲਕੀ ਜ਼ਮੀਨ ਭਾਰੀ ਹੋ ਜਾਂਦੀ ਹੈ।ਮਿੱਟੀ ਵਿੱਚ ਸੂਖਮ ਜੀਵਾਂ ਦੀ ਗਿਣਤੀ ਵਧਣ ਨਾਲ ਮਿੱਟੀ ਦੇ ਜੈਵਿਕ ਗੁਣਾਂ ਵਿਚ ਵਾਧਾ ਹੁੰਦਾ ਹੈ ਜਿਸ ਨਾਲ ਕਣਕ ,ਝੋਨੇ ਜਾਂ ਹੋਰ ਫ਼ਸਲਾਂ ਦੀ ਪੈਦਾਵਾਰ ਵਿਚ ਵਾਧਾ ਹੁੰਦਾ ਹੈ।

 ਉਨ੍ਹਾਂ ਕਿਹਾ ਕਿ  ਸਮੇਂ ਦੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਹੁਣ ਅਨੇਕਾਂ ਅਜਿਹੀਆਂ ਤਕਨੀਕਾਂ/ਮਸ਼ੀਨਾਂ ਜਿਵੇਂ ਮਲਚਰ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ,ਕਟਰ ਕਮ ਸ਼ਰੈਡਰ, ਉਲਟਾਵਾਂ ਹੱਲ, ਸਰਫੇਸ ਸੀਡਰ ਆਦਿ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ,ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕਰਕੇ ਨਾਂ ਕੇਵਲ ਵਧੇਰੇ ਪੈਦਾਵਾਰ ਹੀ ਲਈ ਜਾ ਸਕਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ,ਖੇਤੀਬਾੜੀ ਅਫਸਰ,ਖੇਤੀਬਾੜੀ ਵਿਕਾਸ ਅਫਸਰ,ਕ੍ਰਿਸ਼ੀ ਵਿਗਿਆਨ ਕੇਂਦਰ ,ਫਾਰਮ ਸਲਾਹਕਾਰ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

ਅੰਤ ਵਿਚ ਉਨ੍ਹਾਂ ਕਿਹਾ ਕਿ ਸੋ ਆਉ ਪ੍ਰਣ ਕਰੀਏ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਾਂਗੇ ਤਾਂ ਜੋ ਵਾਤਾਵਰਣ ਨੂੰ ਪ੍ਰਦੁਸ਼ਤ ਹੋਣ ਤੋਂ ਬਚਾਅ ਕੇ ਆਪਣੇ ਪੰਜਾਬ ਅਤੇ ਜ਼ਿਲਾ ਫਰੀਦਕੋਟ ਨੂੰ ਰੰਗਲਾ ਬਣਾਈਏ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।