Saturday, January 18, 2025

ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

Date:

ਮਾਨਸਾ, 26 ਜੁਲਾਈ:
ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ।
ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ ਲਈ 31 ਅਗਸਤ, 2024 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਪੁਰਸਕਾਰ ਲਈ ਯੋਗ ਵਿਅਕਤੀ ਜਾਂ ਸੰਸਥਾਵਾਂ ਵੱਲੋਂ ਆਨਲਾਈਨ ਪੋਰਟਲ https://awards.gov.in  ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।  
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਅਪਲਾਈ ਕਰਨ ਦੀਆਂ ਸ਼ਰਤਾਂ, ਪੁਰਸਕਾਰ ਲਈ ਚੋਣ ਪ੍ਰਕਿਰਿਆ, ਲੋੜੀਂਦੀਆਂ ਯੋਗਤਾਵਾਂ ਜਾਂ ਆਪਦਾ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸੂਚੀ ਆਦਿ ਸਭ ਕੁੱਝ ਆਨਲਾਈਨ ਪੋਰਟਲ  https://awards.gov.in ’ਤੇ ਉਪਲੱਬਧ ਹੈ। ਚਾਹਵਾਨ ਵਿਅਕਤੀ ਜਾਂ ਸੰਸਥਾ ਜਿਹੜੇ ਆਪਦਾ ਪ੍ਰਬੰਧਨ ਦੌਰਾਨ ਵਧੀਆ ਸੇਵਾਵਾਂ ਦੇ ਰਹੇ ਹਨ ਜਾਂ ਦਿੱਤੀਆਂ ਹਨ ਉਹ ਉਕਤ ਵੈਬਸਾਈਟ ਉੱਪਰ 31 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...