ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

ਫ਼ਿਰੋਜ਼ਪੁਰ, 27 ਅਗਸਤ 2024:

        ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।

               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in ‘ਤੇ ਉਪਲਬਧ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਦਿਆਲਿਆ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

[wpadcenter_ad id='4448' align='none']