ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ ‘ਚ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਐਸ.ਏ.ਐਸ ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਦੇ ਸਤਿਕਾਰ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ […]

ਚੰਡੀਗੜ੍ਹ, 26 ਅਪ੍ਰੈਲ:

ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਐਸ.ਏ.ਐਸ ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਦੇ ਸਤਿਕਾਰ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੇ ਸਤਿਕਾਰ ਵਜੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ 27 ਅਪ੍ਰੈਲ ਨੂੰ ਬੰਦ ਰਹਿਣਗੇ।
ਰਾਜਸੀ ਸ਼ੋਕ ਦੇ ਇਨ੍ਹਾਂ ਦੋ ਦਿਨਾਂ ਦੌਰਾਨ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਇਸ ਦੌਰਾਨ ਸੂਬਾ ਸਰਕਾਰ ਦੇ ਕਿਸੇ ਵੀ ਦਫ਼ਤਰ ਜਾਂ ਵਿਭਾਗ ਵੱਲੋਂ ਕੋਈ ਮਨੋਰੰਜਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ