ਮਨੀਲਾ ਤੋਂ ਆਈ ਮੰਦਭਾਗੀ ਖਬਰ,ਕੀ ਵਿਦੇਸ਼ਾਂ ਚ ਨਹੀਂ ਸੁਰੱਖਿਅਤ ਪੰਜਾਬੀ ?

Are Punjabi not safe abroad

ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿਚ ਸ਼ੋਕ ਪਸਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ਵਿਖੇ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸ ਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ, ਫਿਰ ਉਸ ਦੇ ਗੋਲੀ ਮਾਰ ਦਿੰਦਾ ਹੈ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਆਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸ ਦੇ ਵੀ ਗੋਲੀਆਂ ਮਾਰ ਦਿੰਦਾ ਹੈ।

ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।

read also : ਨੋਕੀਆ ਦੇ ਸੀਈਓ ਨੇ ਇਹ ਕਹਿੰਦੇ ਹੋਏ ਆਪਣਾ ਭਾਸ਼ਣ ਖਤਮ ਕੀਤਾ, “ਅਸੀਂ ਕੁਝ ਗਲਤ ਨਹੀਂ ਕੀਤਾ, ਪਰ……

[wpadcenter_ad id='4448' align='none']