Saturday, January 18, 2025

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖਰੀਦ ਲਈ ਪ੍ਰਬੰਧ ਸ਼ੁਰੂ

Date:

ਡਾਇਰੈਕਟਰ, ਖੁਰਾਕ, ਸਿਵਲ ਸਪਲਾਈ  ਨੇ ਕੋਲਕਾਤਾ ਦੌਰੇ ’ਤੇ ਵੱਖ-ਵੱਖ ਭਾਈਵਾਲਾਂ ਨਾਲ ਚੁੱਕੇ ਅਹਿਮ ਮੁੱਦੇ

ਚੰਡੀਗੜ੍ਹ, 10 ਜੂਨ:

Arrangements for Paddy Procurement ਆਗਾਮੀ  ਖ਼ਰੀਫ ਮੰਡੀਕਰਨ ਸੀਜ਼ਨ 2023-24 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੀਆਂ ਨਵੀਆਂ ਪਟਸਨ ਗੰਢਾਂ (ਜੂਟ ਬੇਲਜ਼)ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਡਾਇਰੈਕਟਰ ਡਾ. ਘਨਸ਼ਿਆਮ ਥੋਰੀ ਨੇ ਜੂਟ ਕਮਿਸ਼ਨਰ ਆਫ ਇੰਡੀਆ(ਜੇ.ਸੀ.ਆਈ.) , ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ (ਕੋਨਕੋਰ) ਅਤੇ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ ਨਾਲ ਬਕਾਇਆ ਪਏ ਮਸਲਿਆਂ ਦੇ ਹੱਲ ਲੱਭਣ ਲਈ ਕੋਲਕਾਤਾ ਦਾ ਦੌਰਾ ਕੀਤਾ। ਕੇਂਦਰੀ ਪੂਲ ਵਿੱਚ ਹਰ ਸਾਲ ਖਰੀਦੀ ਜਾਂਦੀ ਕਣਕ ਅਤੇ ਝੋਨੇ/ਚੌਲਾਂ ਦੀ ਪੈਕਿੰਗ ਲਈ ਪੰਜਾਬ ਦੀਆਂ ਰਾਜ ਏਜੰਸੀਆਂ ਨੂੰ ਪਟਸਨ ਗੰਢਾਂ (ਜੂਟ ਬੇਲਜ਼) ਦੀ ਸਪਲਾਈ ਲਈ ਇਹ ਧਿਰਾਂ ਮੁੱਖ ਭਾਈਵਾਲ ਹਨ।

ਇਸ ਦੌਰੇ ਦਾ ਉਦੇਸ਼ ਪਿਛਲੇ ਸੀਜ਼ਨ ਦੇ ਪਟਸਨ ਗੰਢਾਂ ਦੇ ਆਰਡਰਾਂ ਨੂੰ ਬੰਦ ਕਰਨ, ਆਗਾਮੀ ਝੋਨਾ ਸੀਜ਼ਨ ਲਈ ਲੋੜੀਂਦੀਆਂ ਗੰਢਾਂ ਦੀ ਸਮੇਂ ਸਿਰ ਸਪਲਾਈ, ਜੇ.ਸੀ.ਆਈ. ਅਤੇ ਕੋਨਕੋਰ ਨਾਲ ਬਕਾਇਆ ਮਸਲਿਆਂ ਦਾ ਨਿਪਟਾਰਾ ਅਤੇ ਪਟਸਨ (ਜੂਟ ) ਉਦਯੋਗ ਨਾਲ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਕਰਨਾ ਸੀ। Arrangements for Paddy Procurement

ਡਾਇਰੈਕਟਰ ਨੇ ਸੂਬਾਈ ਖ਼ਰੀਦ ਏਜੰਸੀਆਂ ਵੱਲੋਂ ਦਿੱਤੇ ਜਾ ਰਹੇ ਆਰਡਰਾਂ ਮੁਤਾਬਕ  ਪਟਸਨ ਗੰਢਾਂ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਜੇ.ਸੀ.ਆਈ. ਅਤੇ ਕੋਨਕੋਰ ਨਾਲ ਗੰਢਾਂ ਸਬੰਧੀ ਦਾਅਵਿਆਂ ਦੇ ਵਿਸ਼ੇ ’ਤੇ ਵੀ ਚਰਚਾ ਕੀਤੀ ਗਈ। ਡਾਇਰੈਕਟਰ ਨੇ ਬਕਾਇਆ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਨਿਰਪੱਖ ਅਤੇ ਪਾਰਦਰਸ਼ੀ ਹੱਲ ਪ੍ਰਕਿਰਿਆ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਇਹ ਯਕੀਨੀ ਬਣਾਇਆ ਕਿ ਸਬੰਧਤ ਧਿਰਾਂ ਨੂੰ ਸਮਾਂਬੱਧ ਢੰਗ ਨਾਲ ਸਹੀ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਮਹੱਤਵਪੂਰਨ ਪਹੁੰਚ ਦਾ ਉਦੇਸ਼ ਜੂਟ ਸੈਕਟਰ ਵਿੱਚ ਸ਼ਾਮਲ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।  Arrangements for Paddy Procurement

ਉਨ੍ਹਾਂ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜੂਟ ਉਦਯੋਗ ਵਿੱਚ ਪ੍ਰਮੁੱਖ ਭਾਈਵਾਲਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆਪਸੀ ਸਹਿਯੋਗ ਨਾਲ ਲੰਬਿਤ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦ੍ਰਿੜਾਇਆ।

 ਜ਼ਿਕਰਯੋਗ ਹੈ ਕਿ ਪੰਜਾਬ ਪਟਸਨ (ਜੂਟ) ਗੰਢਾਂ ਦਾ ਸਭ ਤੋਂ ਵੱਡਾ ਖਰੀਦਦਾਰ ਹੈ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ  ਹਰ ਸਲ 3200 ਕਰੋੜ ਰੁਪਏ ਦੀਆਂ 9.5 ਲੱਖ ਗੰਢਾਂ ਦਾ ਆਰਡਰ ਦਿੱਤਾ ਜਾਂਦਾ ਹੈ।

Share post:

Subscribe

spot_imgspot_img

Popular

More like this
Related