Thursday, December 26, 2024

5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

ਚੰਡੀਗੜ, 5 ਅਕਤੂਬਰ: 

Arrested by Vigilance Bureau ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਆਪਣੀ ਹੱਡਬੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਝਿਜਕਦੇ-ਝਿਜਕਦੇ, ਮਜਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ। 

READ ALSO : ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦਾ ਕੈਨੇਡਾ: ਜਸਟਿਨ ਟਰੂਡੋ

ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ  ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।Arrested by Vigilance Bureau

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫਆਈਆਰ ਨੰਬਰ 14 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Arrested by Vigilance Bureau

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...