ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,90,879 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

14 ਨਵੰਬਰ :

        Arrival of paddy   ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ 03 ਲੱਖ 90 ਮੀਟਰਿਕ 879 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 03 ਲੱਖ 89 ਹਜ਼ਾਰ 436 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 40036 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾ  ਦੇ ਬੈਂਕ ਖਾਤਿਆ ਵਿੱਚ ਸਿੱਧੇ  731 ਕਰੋੜ 97 ਹਜਾਰ ਰੁਪਏ ਟਰਾਂਸ਼ਫਰ ਕੀਤੇ ਗਏ ਹਨ।

READ ALSO : ਗੈਂਗਸਟਰ ਸਚਿਨ ਧੀਗਣ ਦੀ ਗੁੰਡਾਗਰਦੀ: ਅੰਤਿਮ ਸੰਸਕਾਰ ਲਈ ਆਏ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ; ਪੁਲੀਸ ਨੇ ਕੇਸ ਦਰਜ ਕਰ ਲਿਆ ਹੈ

           ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 224897 ਮੀਟਰਿਕ ਟਨ, ਮਾਰਕਫੈੱਡ ਵੱਲੋਂ 88762 ਮੀਟਰਿਕ ਟਨ, ਪਨਸਪ ਵੱਲੋਂ 49280 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 26217 ਮੀਟਰਿਕ ਟਨ ਅਤੇ ਵਪਾਰਿਆਂ ਵੱਲੋਂ 280 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

           ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਘਾਤਕ ਸਿੱਧ ਹੁੰਦਾ ਹੈ, ਇਸ ਲਈ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹ ਦੇਣ ਤਾਂ ਜੋ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। Arrival of paddy

[wpadcenter_ad id='4448' align='none']