Thursday, January 16, 2025

ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ

Date:

ਨਵੀਂ ਤਕਨੀਕ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਉਮੀਦ ਜਤਾਈ


ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 3 ਜੁਲਾਈ-


Artificial Intelligenceਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ। Artificial Intelligence

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ। Artificial Intelligence

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...