Sunday, January 19, 2025

ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਗਏ ਭਾਸ਼ਣ ਅਤੇ ਮਹਿੰਦੀ ਮੁਕਾਬਲੇ

Date:

ਫਾਜ਼ਿਲਕਾ 12 ਦਸੰਬਰ 2023
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਨਿਰਦੇਸ਼ਾ ਤੇ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।  
ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ।
ਸਵੀਪ ਪ੍ਰੋਜੈਕਟ ਦੇ ਇੰਚਾਰਜ ਸ੍ਰੀ. ਰਜਿੰਦਰ ਵਿਖੋਣਾ ਨੇ ਸਵੀਪ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਅਤੇ ਭਾਸ਼ਣ ਮੁਕਾਬਲਿਆਂ ਦੇ ਵਿਦਿਆਰਥੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੇ ਜੇਤੂ ਵਿਦਿਆਰਥੀ ਤਹਿਸੀਲ ਪੱਧਰ ਦੇ ਸਵੀਪ ਮੁਕਾਬਲਿਆਂ ਵਿੱਚ ਭਾਗ ਲੈਣਗੇ ਤੇ ਤਹਿਸੀਲ ਪੱਧਰ ਦੇ ਜੇਤੂ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ। 

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...