3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ […]

ਚੰਡੀਗੜ੍ਹ, 24 ਅਗਸਤ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ