Sunday, January 19, 2025

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

Date:


ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ

ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ

ਚੰਡੀਗੜ੍ਹ, 2 ਜੂਨ

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।Asia Cup winning Indian team

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ।Asia Cup winning Indian team

ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ਉਤੇ ਰਹੀ। ਸੈਮੀ ਫ਼ਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ। ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।Asia Cup winning Indian team

Share post:

Subscribe

spot_imgspot_img

Popular

More like this
Related

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ...

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ...

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਮੋਗਾ, 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ...