Saturday, December 28, 2024

ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ

Date:


ਚੰਡੀਗੜ੍ਹ, 25 ਸਤੰਬਰ

 Asian Games ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ।

READ ALSO : ਜਾਣੋ ,ਪੰਜਾਬ ਦੇ ਪਹਿਲੇ ਸੂਫੀ ਕਵੀ ਦੀ ਕਹਾਣੀ

ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ,  ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ। Asian Games

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ। Asian Games

Share post:

Subscribe

spot_imgspot_img

Popular

More like this
Related

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...

ਗੈਰ ਸਿੱਖ ਤਾਂ ਸ਼ਹਾਦਤਾਂ ਦਾ ਸਤਿਕਾਰ ਕਰਦੇ ਹਨ, ਪਰ ਅਸੀਂ ਕਿਉਂ ਭੁੱਲ ਰਹੇ ਹਾਂ ?

Non-Sikhs respect martyrdomਸਿਆਸੀ ਪਾਰਟੀ ਕਿਸੇ ਦੀ ਕੋਈ ਵੀ ਹੋਵੇ...