Sunday, December 29, 2024

ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ

Date:

ਚੰਡੀਗੜ੍ਹ, 18 ਅਗਸਤ


Asian Hockey Champions Trophy ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ।

ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ ਵਿੱਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ।
READ ALSO : ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ੀ:  ਛਾਉਣੀ ‘ਚ ਬਦਲੇ ਕੋਰਟ

ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ ਵਿਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।Asian Hockey Champions Trophy


ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।Asian Hockey Champions Trophy

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...