Sunday, January 19, 2025

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ

Date:

23ਸਤੰਬਰ,2023

Assistance amount to the families of the employees ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ।

ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਅਤੇ ਐਚਡੀਐਫਸੀ ਬੈਂਕ ਵੱਲੋਂ ਇਕ ਕਰੋੜ ਰੁਪਏ ਦੇ ਜੀਵਨ ਬੀਮਾ ਸਮੇਤ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਨੇ 18 ਮਾਰਚ 2023 ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਏ.ਐੱਸ.ਆਈ. ਕੁਲਦੀਪ ਸਿੰਘ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹੈ।

READ ALSO : ਸਾਲ 2023-24 ਲਈ 2.6 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਅਧੀਨ ਲਿਆਉਣ ਦਾ ਰੱਖਿਆ ਟੀਚਾ

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਪੂਰਥਲਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਫੌਤ ਹੋਏ ਏ.ਐਸ.ਆਈ. ਮਲਕੀਤ ਸਿੰਘ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੇ ਜੀਵਨ ਬੀਮਾ ਦਾ ਚੈੱਕ ਵੀ ਸੌਂਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਨੂੰ ਸਿਜਦਾ ਕਰਨ ਲਈ ਹੈ।Assistance amount to the families of the employees

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੋਸ਼ਿਸ਼ ਇਕ ਪਾਸੇ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ। Assistance amount to the families of the employees   

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...