ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
Also Read : ਪੰਜਾਬ ਵਿੱਚ ਨਜਾਇਜ਼ ਸ਼ਰਾਬ
ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।
ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਸ੍ਰੀ ਪ੍ਰਬੋਧ ਕੁਮਾਰ, ਏ.ਆਈ.ਜੀ ਸ੍ਰੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਸ੍ਰੀ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਸ੍ਰੀ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਸ੍ਰੀ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।