ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ

assures veterinary doctors
assures veterinary doctors

ਪਸ਼ੂ ਪਾਲਣ ਮੰਤਰੀ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਨਾਲ ਕਰਨਗੇ ਪੈਨਲ ਮੀਟਿੰਗ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ, ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

Also Read : ਹੁਣ ਪੰਜਾਬ ‘ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’

ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ।

ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਸਨ।

[wpadcenter_ad id='4448' align='none']