Sunday, December 22, 2024

ਰਾਸ਼ਟਰਪਤੀ ਨੇ ਆਤਿਸ਼ੀ ਨੂੰ CM ਕੀਤਾ ਨਿਯੁਕਤ

Date:

Atishi will take oath this evening

ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਰਾਸ਼ਟਰਪਤੀ ਨੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ 5 ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਾਰਿਆਂ ਨੂੰ ਸਹੁੰ ਚੁੱਕ ਸਮਾਰੋਹ ਨੂੰ ਰਾਜ ਭਵਨ ਬੁਲਾਇਆ ਗਿਆ ਹੈ। ਸੂਤਰਾਂ ਅਨੁਸਾਰ ਆਤਿਸ਼ੀ ਆਪਣੇ ਮੰਤਰੀ ਮੰਡਲ ਨਾਲ ਅੱਜ ਸ਼ਾਮ 4.30 ਵਜੇ ਸਹੁੰ ਚੁੱਕ ਸਕਦੀ ਹੈ। ਦਰਅਸਲ ਕੇਜਰੀਵਾਲ ਵਲੋਂ ਮੰਗਲਵਾਰ ਨੂੰ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਗਠਨ ਦੀਆਂ ਫਾਈਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੀ ਮਨਜ਼ੂਰੀ ਲਈ ਭੇਜੀਆਂ ਸਨ। ਇਸ ‘ਤੇ ਸਹੁੰ ਚੁੱਕ ਸਮਾਰੋਹ ਲਈ 21 ਸਤੰਬਰ ਦੀ ਤਾਰੀਖ਼ ਪ੍ਰਸਤਾਵਿਤ ਕੀਤੀ ਗਈ ਸੀ।

also read-ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਇਆ ਸਖ਼ਤ ਫ਼ਰਮਾਨ

‘ਆਪ’ ਵਿਧਾਇਕਾਂ ਨੇ ਇਸ ਹਫ਼ਤੇ ਦੀ ਸ਼ੁਰੂਆਤ ‘ਚ ਬੈਠਕ ਕੀਤੀ ਅਤੇ ਸਰਬ ਸੰਮਤੀ ਨਾਲ ਆਤਿਸ਼ੀ ਨੂੰ ਸੱਤਾਧਾਰੀ ਵਿਧਾਇਕ ਦਲ ਦੀ ਨੇਤਾ ਚੁਣਿਆ। ‘ਆਪ’ ਵਲੋਂ ਐਲਾਨ ਨਵੇਂ ਮੰਤਰੀ ਪ੍ਰੀਸ਼ਦ ‘ਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਇਮਰਾਨ ਹੁਸੈਨ ਅਤੇ ਨਵੇਂ ਮੈਂਬਰ ਮੁਕੇਸ਼ ਅਹਲਾਵਤ ਸ਼ਾਮਲ ਹਨ, ਜੋ ਸੁਲਤਾਨਪੁਰ ਮਾਜਰਾ ਤੋਂ ਪਹਿਲੀ ਵਾਰ ਵਿਧਾਇਕ ਬਣੇ ਹਨ। ਰਾਏ, ਗਹਿਲੋਤ, ਭਾਰਦਵਾਜ ਅਤੇ ਹੁਸੈਨ ਮੌਜੂਦਾ ਸਮੇਂ ਕੇਜਰੀਵਾਲ ਸਰਕਾਰ ‘ਚ ਮੰਤਰੀ ਹਨ। ਦੱਸਣਯੋਗ ਹੈ ਕਿ ਕੇਜਰੀਵਾਲ 13 ਸਤੰਬਰ ਨੂੰ ਆਬਕਾਰੀ ਨੀਤੀ ਮਾਮਲੇ ‘ਚ 5 ਮਹੀਨੇ ਤੋਂ ਵੱਧ ਸਮੇਂ ਤੱਕ ਤਿਹਾੜ ਜੇਲ੍ਹ ‘ਚ ਰਹਿਣ ਤੋਂ ਬਾਅਦ ਬਾਹਰ ਆਏ। Atishi will take oath this evening

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...