Atishi’s health deteriorated
ਦਿੱਲੀ ਜਲ ਸੰਕਟ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੀ ਕੈਬਨਿਟ ਮੰਤਰੀ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਦਿੱਲੀ ਦੀ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਨੂੰ LNJP ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਭੁੱਖ ਹੜਤਾਲ ਕਾਰਨ ਆਤਿਸ਼ੀ ਦਾ ਬਲੱਡ ਸ਼ੂਗਰ ਲੈਵਲ ਡਿੱਗ ਗਿਆ। ਫਿਲਹਾਲ ਉਹ ਐਮਰਜੈਂਸੀ ਆਈਸੀਯੂ ਵਿੱਚ ਦਾਖਲ ਹੈ।
ਆਮ ਆਦਮੀ ਪਾਰਟੀ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਜਲ ਮੰਤਰੀ ਆਤਿਸ਼ੀ ਨੂੰ ਲੋਕ ਨਾਇਕ (LNJP) ਹਸਪਤਾਲ ਦੇ ਐਮਰਜੈਂਸੀ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿੱਚ ਦਾਖਲ ਕਰਵਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ, ‘ਜਲ ਸਰੋਤ ਮੰਤਰੀ ਆਤਿਸ਼ੀ ਦੀ ਸਿਹਤ ਵਿਗੜ ਗਈ। ਅੱਧੀ ਰਾਤ ਨੂੰ ਉਨ੍ਹਾਂ ਦਾ ਸ਼ੂਗਰ ਲੈਵਲ 43 ਅਤੇ ਤੜਕੇ 3 ਵਜੇ 36 ਹੋ ਗਿਆ, ਜਿਸ ਤੋਂ ਬਾਅਦ ਐਲਐਨਜੇਪੀ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਹੋਣ ਦੀ ਸਲਾਹ ਦਿੱਤੀ।Atishi’s health deteriorated
ਆਮ ਆਦਮੀ ਪਾਰਟੀ ਨੇ ਕਿਹਾ, ‘ਉਨ੍ਹਾਂ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਹਰਿਆਣਾ ਸਰਕਾਰ ਤੋਂ ਦਿੱਲੀ ਦੇ ਹਿੱਸੇ ਦਾ ਪਾਣੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਤੇ ਹਨ। ਉਨ੍ਹਾਂ ਨੂੰ ਐਲਐਨਜੇਪੀ ਦੇ ਐਮਰਜੈਂਸੀ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਆਤਿਸ਼ੀ ਨੇ 21 ਜੂਨ ਨੂੰ ਵਰਤ ਸ਼ੁਰੂ ਕੀਤਾ ਸੀ। ਅੱਜ ਮਰਨ ਵਰਤ ਦਾ ਪੰਜਵਾਂ ਦਿਨ ਸੀ। ਉਹ ਪਾਣੀ ਦੇ ਸੰਕਟ ਨੂੰ ਲੈ ਕੇ ਵਰਤ ਰੱਖ ਰਹੀ ਹੈ।
also read :- ਡਿਊਟੀ ਦੌਰਾਨ ‘ਇਹ’ ਕੰਮ ਕੀਤਾ ਤਾਂ ਹੋਵੇਗਾ ਐਕਸ਼ਨ
ਇਸ ਤੋਂ ਪਹਿਲਾਂ ਸੋਮਵਾਰ ਨੂੰ ਟੀਐਮਸੀ ਯਾਨੀ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਆਤਿਸ਼ੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੰਸਦ ਵਿੱਚ ਉਠਾਉਣਗੇ। ਤ੍ਰਿਣਮੂਲ ਦੇ ਵਫ਼ਦ ਵਿੱਚ ਸਾਗਰਿਕਾ ਘੋਸ਼, ਮਹੂਆ ਮੋਇਤਰਾ ਅਤੇ ਪ੍ਰਤਿਮਾ ਮੰਡਲ ਸ਼ਾਮਲ ਸਨ, ਜਿਨ੍ਹਾਂ ਨੇ ਪ੍ਰਦਰਸ਼ਨ ਵਾਲੀ ਥਾਂ ‘ਤੇ ਆਮ ਆਦਮੀ ਪਾਰਟੀ (ਆਪ) ਨੇਤਾ ਨਾਲ ਮੁਲਾਕਾਤ ਕੀਤੀ।Atishi’s health deteriorated