ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ 

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ 

ਚੰਡੀਗੜ੍ਹ, 22 ਫਰਵਰੀ:  ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ […]

ਚੰਡੀਗੜ੍ਹ, 22 ਫਰਵਰੀ: 

ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।

ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ।

ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।

Tags:

Advertisement

Latest

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ