Wednesday, January 15, 2025

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

Date:

ਐਸ.ਏ.ਐਸ.ਨਗਰ 9 ਅਗਸਤ :

‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਲਾਰਵਾ ਮਿਲਿਆ, ਉਥੇ ਮੱਛਰ -ਮਾਰ ਦਵਾਈ ਦਾ ਛਿੜਕਾਅ ਕੀਤਾ ਗਿਆ।
        ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
     ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Share post:

Subscribe

spot_imgspot_img

Popular

More like this
Related

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...

ਜਲੰਧਰ ‘ਚ ਵੱਡਾ ENCOUNTER ! ਲਾਰੈਂਸ ਦੇ ਗੁਰਗਿਆਂ ਨੇ ਲੁੱਕ ਕੇ ਪੁਲਿਸ ‘ਤੇ ਕੀਤੀ ਫਾਇਰਿੰਗ

Jalandhar Police Encounter  ਜਲੰਧਰ ਵਿੱਚ ਅੱਜ ਸਵੇਰੇ ਸੀਆਈਏ ਸਟਾਫ ਅਤੇ...

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...