ਫਾਜ਼ਿਲਕਾ ,16ਦਿਸੰਬਰ
ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਪਿੰਡ ਸ਼ੇਰਗੜ੍ਹ ਦੇ ਸਰਕਾਰੀ ਸਕੂਲ ਵਿਖੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਕਟਰ ਮਹੇਸ਼ ਕੁਮਾਰ ਦੀ ਅਗਵਾਈ ਹੇਠ ਨਸ਼ਾ ਮੁਕਤੀ ਕੇਂਦਰ ਅਬੋਹਰ ਵਲੋ ਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਬਾਰੇ ਅਬੋਹਰ ਡੀ ਐਡਿਕਸ਼ਨ ਸੈਂਟਰ ਦੇ ਓਟ ਸੈਂਟਰ ਦੇ , ਕੌਂਸਲਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO) ਅਤੇ ਬਡੀ (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਇਸ ਦੌਰਾਨ ਸਕੂਲ ਸਟਾਫ ਹਾਜ਼ਰ ਸੀ।
ਸ਼ੇਰਗੜ੍ਹ ਸਕੂਲ ਵਿਖੇ ਨਸ਼ੇ ਪ੍ਰਤੀ ਕੀਤਾ ਜਾਗਰੂਕ
[wpadcenter_ad id='4448' align='none']