ਮੋਗਾ, 18 ਅਪ੍ਰੈਲ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ ਤਾਂ ਕਿ ਵੋਟਰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ
[wpadcenter_ad id='4448' align='none']