ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 24 ਅਪ੍ਰੈਲ  :  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ […]

ਬਠਿੰਡਾ, 24 ਅਪ੍ਰੈਲ  :  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਆਰਮੀ ਅਫਸਰ ਸਾਹਿਬਾਨਾਂ ਨਾਲ ਮਿਲ ਕੇ ਇਸ ਵਾਰ ਵੋਟ ਜ਼ਰੂਰ ਪਾਉਣ ਲਈ ਉਤਸਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣੇ ਪਸੰਦੀ ਦੇ ਉਮੀਦਵਾਰ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।

ਇਸ ਦੌਰਾਨ ਮਾਸਟਰ ਟਰੇਨਰ ਹਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਟੀਮ ਵੱਲੋਂ ਇਹ ਵੀ ਭਰੋਸਾ ਦਵਾਇਆ ਗਿਆ ਕਿ ਪੋਲਿੰਗ ਵਾਲੇ ਦਿਨ ਵੋਟਰਾਂ ਨੂੰ ਹਰ ਸੰਭਵ ਸਹੂਲਤ ਦੇਣ ਦੇ ਯਤਨ ਕੀਤੇ ਜਾਣਗੇ।

ਇਸ ਮੌਕੇ ਸਵੀਪ ਗਤੀਵਿਧੀਆਂ ਦੇ ਨੋਡਲ ਅਫਸਰ ਬਲਰਾਜ ਸਿੰਘ ਬਰਾੜ, ਸਵੀਪ ਮੈਂਬਰ ਅਮਰਦੀਪ ਸਿੰਘ ਤੇ ਮਾਸਟਰ ਟ੍ਰੇਨਰ ਮੋਤੀ ਰਾਮ ਆਦਿ ਹਾਜਰ ਸਨ।

Tags:

Latest

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ