Wednesday, January 15, 2025

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

Date:

ਬਠਿੰਡਾ, 19 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਕਲਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਲਵਪ੍ਰੀਤ ਕੌਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਸਦੇ ਫਾਇਦੇ ਦੱਸਦੇ ਕਿਹਾ ਕਿ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਦਾ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।

ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿੱਚ ਹਾਜ਼ਰ ਪਿੱਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ।

ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਸਿੱਧੀ ਬਿਜਾਈ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੇ, ਇਸ ਵਿਧੀ ਨੂੰ ਅਮਲੀ ਜਾਮਾ ਪਹਿਣਾਉਣ ਲਈ ਕਿਹਾ। ਇਸਦੇ ਨਾਲ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਬਿਜਾਈ ਵਾਲੇ ਕਿਸਾਨਾਂ ਦਾ ਰਿਕਾਰਡ ਨੋਟ ਕੀਤਾ ਅਤੇ ਹਾਜਰੀ ਲਗਵਾਈ ਗਈ। 

Share post:

Subscribe

spot_imgspot_img

Popular

More like this
Related

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ...

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ...