ਫਾਜ਼ਿਲਕਾ, 14 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਜਾਗਰੂਕਤਾ ਵਾਹਨ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾ ਰਹੇ ਹਨ ਉਥੇ ਹੀ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਪਿੰਡ ਹੌਜ ਖਾਸ, ਆਲਮ ਸ਼ਾਹ, ਝੋਟਿਆਂ ਵਾਲੀ, ਬੱਲੂਆਣਾ, ਢੰਢੀ ਖੁਰਦ, ਲਾਲੋ ਵਾਲੀ, ਥੇਹਕਲੰਦਰ, ਝੋਕ ਡਿਪੂਲਾਣਾ, ਅਹਿਲ ਬੋਦਲਾ, ਸ਼ਾਮਾ ਖਾਨਕਾ, ਲਾਧੂਕਾ, ਚੱਕ ਬੰਨਵਾਲਾ, ਮੋਹਕਮ ਅਰਾਈਆਂ, ਖਾਨੇਵਾਲਾ, ਜਲਾਲਾਬਾਦ ਰੂਰਲ, ਬਹਿਕ ਖਾਸ, ਜੋੜਕੀ ਕੰਕਰ ਵਾਲੀ, ਰੁਕਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ।
ਸ੍ਰੀ ਰਿਣਵਾਂ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ. ਸੰਦੀਪ ਰਿਣਵਾਂ ਨੇ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਜਾਰੀ
Date: