ਮਾਨਸਾ, 27 ਸਤੰਬਰ:
ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਸਾਫ ਸਫਾਈ ਕਰਵਾਈ ਗਈ, ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਬਣੇ ਲਿਕੁਇਡ ਅਤੇ ਸਾਲਿਡ ਵੇਸਟ ਮੈਨੇਜਮੈਟ ਪਲਾਟਾਂ ਦੀ ਵੀ ਸਾਫ ਸਫਾਈ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ‘ਇਕ ਰੱਖ ਮਾਂ ਦੇ ਨਾਮ’ ਮੁਹਿੰਮ ਅਧੀਨ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਗਏ। ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਗਰਾਮ ਸਭਾਵਾਂ ਕੀਤੀਆ ਗਈਆਂ ਜਿਸ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ
[wpadcenter_ad id='4448' align='none']