Wednesday, January 8, 2025

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼

Date:

ਫਾਜਿਲਕਾ 6 ਨਵੰਬਰ

                        ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨਸ਼ੇ ਤੋਂ ਮੁਕਤ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ  ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਨਸ਼ੇ ਤੋਂ ਮੁਕਤੀ ਦਵਾਉਣ ਲਈ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ, ਓਟ ਸੈਂਟਰ ਚੱਲ ਰਹੇ ਹਨ।  ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਸਟਾਫ਼ ਵੱਲੋਂ ਤੰਬਾਕੁ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ ਗਿਆ ਅਤੇ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼ ਕੀਤਾ ਗਿਆ। ਇਸ ਸਮੇਂ ਡਾ ਐਰਿਕ, ਵਿਪਨ ਕੁਮਾਰ, ਰੋਹਿਤ ਸਟੈਨੋ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ,  ਰਾਜੇਸ਼ ਕੁਮਾਰ ਡੀ ਪੀ ਐਮ ਸਟੈਨੋ ਰੋਹਿਤ ਸਚਦੇਵਾ ਹਾਜ਼ਰ ਸਨ। ਡਾ ਕਵਿਤਾ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਵਿੱਚ ਤੰਬਾਕੂ ਦੇ ਬੁਰੇ ਪ੍ਰਭਾਵਾਂ, ਤੰਬਾਕੂ ਐਕਟ ਅਤੇ ਇਨ੍ਹਾਂ ਤੋਂ ਬਚਣ ਸਬੰਧੀ ਜਾਗਰੂਕ ਕਰਨਾ ਹੈ।

ਉਹਨਾਂ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਤੋ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬੀਮਾਰੀਆਂ ਲਗਦੀਆਂ ਹਨ। ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ–ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ। ਸਿਗਰਟ ਬੀੜੀ ਪੀਣ ਵਾਲੇ ਵਿਅਕਤੀ ਦੁਆਰਾ ਛੱਡੇ ਗਏ ਧੂੰਏ ਵਿੱਚ ਲਗਭਗ 700 ਤਰ੍ਹਾਂ ਦੀਆਂ ਗੰਦੀਆਂ ਗੈਸਾਂ ਅਤੇ ਬੀਮਾਰੀਆਂ ਹੁੰਦੀਆਂ ਹਨ ਜੋ ਕਿ ਸਿਗਰਟ ਬੀੜੀ ਨਾ ਪੀਣ ਵਾਲੇ ਵਿਅਕਤੀਆਂ ਦੇ ਸਰੀਰ ਅੰਦਰ ਜਾ ਕੇ ਬਹੁਤ ਨੁਕਸਾਨ ਕਰਦਾ ਹੈ। ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਨਗਰ ਪੰਚਾਇਤਾਂ ਤੰਬਾਕੂ ਵਿਕਰੇਤਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਪਿੰਡਾਂ ਅਤੇ ਨਿੱਜੀ ਸੰਸਥਾਵਾਂ ਨੂੰ ਤੰਬਾਕੂ ਫਰੀ ਕੀਤਾ ਜਾ ਰਿਹਾ ਹੈ। ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਕੋਟਪਾ ਐਕਟ 2003 ਦੀਆਂ ਵੱਖ ਵੱਖ ਧਰਾਵਾਂ ਬਾਰੇ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ, ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਨਾ ਹੀ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85 ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ , ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ। ਉਹਨਾਂ  ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਪ ਲਾਇਨ ਨੰ. 104  ਤੇ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...