ਮੋਗਾ 7 ਜਨਵਰੀ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਦੇ ਵਿਦਿਆਰਥੀਆ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਨੇ ਵਿਦਿਆਰਥੀਆਂ ਨੂੰ ਸਿਲੇਸ਼ੀਅਨ ਫੰਡ ਮੁਆਵਜਾ ਬਾਰੇ ਵੀ ਜਾਗਰੂਕ ਕੀਤਾ। ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਵਹੀਕਲਾ ਪਰ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ । ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।
ਇਸ ਮੌਕੇ ਪ੍ਰਿੰਸੀਪਲ ਮਨਿੰਦਰ ਕੌਰ, ਕੁਲਵਿੰਦਰ ਕੌਰ , ਕੁਮਾਰੀ ਸ਼ਬਨਮ, ਮਿਨਾਕਸ਼ੀ, ਰਾਣੀ ਮੋਂਗਲਾ, ਨਵਜੋਤ ਕੌਰ, ਰਮਨਦੀਪ ਕੌਰ , ਗਗਨਦੀਪ ਕੌਰ, ਅੰਜਲੀ ਅਰੋੜਾ, ਰਾਜੀਵ ਕੁਮਾਰ, ਸਰਬਜੀਤ ਸਿੰਘ, ਜਗਮਿੰਦਰ ਸਿੰਘ ਅਤੇ ਸੁਭਾਸ਼ ਚੰਦਰ ਅਧਿਆਪਕ ਸਾਹਿਬਾਨ ਹਾਜ਼ਰ ਸਨ ।
ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਵਿਖੇ ਜਾਗਰੂਕਤਾ ਸੈਮੀਨਾਰ
Date: