Friday, January 17, 2025

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

Date:

ਫ਼ਿਰੋਜ਼ਪੁਰ, 20 ਮਾਰਚ

 ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਪੰਕਜ ਗੁਪਤਾ ਦੀ ਅਗਵਾਈ ਵਿਚ ਵਿਸ਼ਵ ਓਰਲ ਹੈਲਥ ਦਿਵਸ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਮੂੰਹ ਦੀ ਸਿਹਤ ਜਾਂਚ ਸੰਬਧੀ ਕੈਂਪ  ਲਗਾਇਆ ਗਿਆ।

               ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਕਿਹਾ ਕਿ ਵਿਸ਼ਵ ਓਰਲ ਹੈਲਥ ਦਿਵਸ ਮਨਾਉਣ ਦਾ ਮੁੱਖ ਮੱਕਸਦ ਦੁਨੀਆਂ ਭਰ ਦੇ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਆਪਣੇ ਮੂੰਹ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਨਾ ਹੈ। ਜਿਸ ਤਹਿਤ ਅੱਜ ਜ਼ਿਲਾ ਫਿਰੋਜ਼ਪੁਰ ਦੇ ਸਾਰਿਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਖੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ ਨਾਲ ਮੂੰਹ ਦੇ ਰੋਗਾਂ ਸਬੰਧੀ ਜਾਂਚ ਕੈਂਪ ਵੀ ਆਯੋਜਿਤ ਕੀਤੇ ਗਏ ਹਨ । ਉਨ੍ਹਾ ਦੱਸਿਆ ਕਿ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਹੋਵੇ ਤਾਂ ਸਾਡੇ ਮੂੰਹ ਰਾਹੀਂ ਚਬਾਇਆ ਭੋਜਨ ਵੀ ਦੂਸ਼ਿਤ ਹੋ ਸਕਦਾ ਹੈ। ਜਿਸ ਨਾਲ ਮਨੁੱਖੀ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

           ਸੈਮੀਨਾਰ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਦਿਨ ਵਿਚ ਘੱਟੋ-ਘੱਟ ਦੋ ਵਾਰ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ। ਤਾਜ਼ਾ ਅਤੇ ਪਚਣ ਵਾਲਾ ਭੋਜਨ ਜਿਵੇਂ ਕਿ ਤਾਜ਼ੇ ਫਲ, ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਸਾਬਤ ਅਨਾਜ ਦਾ ਸੇਵਨ ਕਰਨਾ ਚਾਹੀਦਾ ਹੈ। ਭੋਜਨ ਨੂੰ ਚੰਗੀ ਤਰ੍ਹਾਂ ਚਬਾਉਣ ਨਾਲ ਮੂੰਹ ‘ਚ ਜ਼ਰੂਰੀ ਐਨਜ਼ਾਈਮਜ਼ ਸਹੀ ਢੰਗ ਨਾਲ ਨਿਕਲਦੇ ਹਨ ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਬਹੁਤ ਫਾਇਦੇਮੰਦ ਹੁੰਦਾ ਹੈ। ਜਿਆਦਾ ਮਿੱਠੇ ਅਤੇ ਪ੍ਰੋਸੈਸਡ ਭੋਜਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਸਾਲ ਵਿੱਚ ਇੱਕ ਵਾਰ ਆਪਣੇ ਦੰਦਾਂ ਅਤੇ ਆਪਣੇ ਮੂੰਹ ਦੀ ਜਾਂਚ ਜ਼ਰੂਰ ਕਰਵਾਓ ਤਾਂ ਕਿ ਦੰਦਾਂ ਜਾਂ ਮੂੰਹ ਵਿੱਚ ਕੋਈ ਸਮੱਸਿਆ ਹੋਵੇ ਤਾਂ ਉਸ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਕੀਤਾ ਜਾ ਸਕੇ। ਇਸ ਮੌਕੇ ਅਸ਼ੀਸ਼ ਭੰਡਾਰੀ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related