ਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਾਂ, ਕੇਂਦਰ ਵਲੋਂ ਨਿਯੁਕਤ ਕਿਸੇ ਵਿਅਕਤੀ ਨੂੰ ਨਹੀਂ : ਮੁੱਖ ਮੰਤਰੀ ਨੇ ਰਾਜਪਾਲ ਨੂੰ ਦਿੱਤਾ ਜਵਾਬ

ਡਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਸਮਰਪਿਤ ਚੰਡੀਗੜ੍ਹ, 13 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਨੂੰ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ […]

ਡਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਸਮਰਪਿਤ
 ਚੰਡੀਗੜ੍ਹ, 13 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਨੂੰ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਉਨ੍ਹਾਂ ਦੇ ਪੱਤਰ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਲਈ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਤਵੇ ਰਾਹੀਂ ਚੁਣਿਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਨੂੰ ਜਵਾਬਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦੁਆਰਾ ਉਠਾਏ ਗਏ ਸਾਰੇ ਸਵਾਲਾਂ ਦਾ ਜਵਾਬ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੂੰ ਉਪਦੇਸ਼ ਦੇਣ ਦੀ ਬਜਾਏ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।    

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ