‘ਆਯੂਸ਼ਮਾਨ ਕਾਰਡ’ ਵਾਲਿਆਂ ਨੂੰ ਮਿਲਣ ਜਾ ਰਿਹਾ ਹੈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਲੈਣ ਜਾ ਰਹੀ ਹੈ ਇਹ ਫੈਸਲਾ

Date:

Ayushman Card Bhart Card

‘ਆਯੂਸ਼ਮਾਨ ਕਾਰਡ’ ਵਾਲੇ ਲੋਕਾਂ ਲਈ ਵੱਡੀ ਖਬਰ ਹੈ। ਜੇਕਰ ਤੁਹਾਡੇ ਕੋਲ ਇਹ ਕਾਰਡ ਹੈ ਅਤੇ ਤੁਹਾਡੇ ਘਰ ‘ਚ ਕੋਈ ਬੀਮਾਰ ਹੋ ਜਾਂਦਾ ਹੈ ਤਾਂ ਤੁਸੀਂ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕੋਗੇ। ਬੱਸ ਤੁਹਾਨੂੰ ਇਹ ਕਾਰਡ ਦਿਖਾਉਣਾ ਹੋਵੇਗਾ।

ਸਰਕਾਰ ਆਯੁਸ਼ਮਾਨ ਭਾਰਤ ਕਾਰਡ ਉਤੇ ਕਵਰੇਜ ਦੀ ਰਕਮ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਲਗਭਗ 12 ਕਰੋੜ ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਮਿਲੇਗਾ। ਇੰਨਾ ਹੀ ਨਹੀਂ, ਸਰਕਾਰ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਇਸ ਦਾਇਰੇ ਵਿੱਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ।

ਕੇਂਦਰ ਸਰਕਾਰ ਦੇ ਅਧਿਕਾਰਤ ਸੂਤਰਾਂ ਅਨੁਸਾਰ, ਸਰਕਾਰ ਅਗਲੇ ਤਿੰਨ ਸਾਲਾਂ ਵਿਚ ਆਪਣੀ ਅਭਿਲਾਸ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJAY) ਦੇ ਲਾਭਪਾਤਰੀਆਂ ਦੀ ਗਿਣਤੀ ਦੁੱਗਣੀ ਕਰਨ ‘ਤੇ ਵਿਚਾਰ ਕਰ ਰਹੀ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਦੇਸ਼ ਦੀ ਦੋ ਤਿਹਾਈ ਤੋਂ ਵੱਧ ਆਬਾਦੀ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਸ਼ੁਰੂਆਤ ਵਿਚ 70 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਇਨ੍ਹਾਂ ਵਿੱਚੋਂ ਕੁਝ ਐਲਾਨ ਬਜਟ ਸੈਸ਼ਨ ਵਿੱਚ ਕੀਤੇ ਜਾ ਸਕਦੇ ਹਨ।

ਜੇਕਰ ਸਰਕਾਰ ਇਹ ਐਲਾਨ ਕਰਦੀ ਹੈ ਤਾਂ ਸਰਕਾਰੀ ਖਜ਼ਾਨੇ ‘ਤੇ ਹਰ ਸਾਲ 12,076 ਕਰੋੜ ਰੁਪਏ ਦਾ ਵਾਧੂ ਖਰਚਾ ਪਵੇਗਾ। ਅੰਤਰਿਮ ਬਜਟ 2024 ਵਿਚ ਸਰਕਾਰ ਨੇ ਯੋਜਨਾ ਦੀ ਵੰਡ ਵਧਾ ਕੇ 7,200 ਕਰੋੜ ਰੁਪਏ ਕਰ ਦਿੱਤੀ ਸੀ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 27 ਜੂਨ ਨੂੰ ਸੰਸਦ ‘ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗ ਹੁਣ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕਵਰ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਮੁਫਤ ਇਲਾਜ ਦਾ ਲਾਭ ਮਿਲੇਗਾ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਦਾ ਲਾਭ ਮਿਲਦਾ ਹੈ ਤਾਂ ਇਹ ਗਿਣਤੀ ਆਪਣੇ ਆਪ ਚਾਰ ਤੋਂ ਪੰਜ ਕਰੋੜ ਤੱਕ ਵਧ ਜਾਵੇਗੀ

Read Also : ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਆਯੁਸ਼ਮਾਨ ਭਾਰਤ ਕਾਰਡ ਤੋਂ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਜੇਕਰ ਪਰਿਵਾਰ ਦਾ ਕੋਈ ਵਿਅਕਤੀ ਬਿਮਾਰ ਹੋ ਜਾਂਦਾ ਹੈ ਤਾਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਹੈ। ਉਨ੍ਹਾਂ ਨੂੰ ਇੱਕ ਰੁਪਿਆ ਵੀ ਨਹੀਂ ਦੇਣਾ ਪੈਂਦਾ। ਯੋਜਨਾ ਦੀ ਸਫਲਤਾ ਨੂੰ ਦੇਖਦੇ ਹੋਏ, ਨੀਤੀ ਆਯੋਗ ਨੇ ਇਸ ਦੇ ਵਿਸਥਾਰ ਦਾ ਸੁਝਾਅ ਦਿੱਤਾ ਸੀ। ਇਸ ਵਿਚ ਕਿਹਾ ਗਿਆ ਸੀ ਕਿ ਲਗਭਗ 30 ਫੀਸਦੀ ਆਬਾਦੀ ਕੋਲ ਕਿਸੇ ਕਿਸਮ ਦਾ ਸਿਹਤ ਬੀਮਾ ਨਹੀਂ ਹੈ, ਉਨ੍ਹਾਂ ਨੂੰ ਇਸ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ।

Ayushman Card Bhart Card

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...