Sunday, January 26, 2025

ਪੀ.ਆਈ.ਐਸ. ਵਿਖੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟਾ ਅਨਾਜ ਸ਼ਾਮਲ

Date:

ਸੰਤੁਲਿਤ ਖੁਰਾਕ ਇੱਕ ਖਿਡਾਰੀ ਦੀ ਮੁੱਖ ਬੁਨਿਆਦ: ਮੀਤ ਹੇਅਰ

ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ ‘ਤੇ ਵੀ ਲਾਗੂ ਕੀਤਾ ਜਾਵੇਗਾ।
ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਮੋਟੇ ਅਨਾਜ ਨੂੰ ਹਫ਼ਤੇ ਵਿੱਚ ਤਿੰਨ ਵਾਰ ਰਾਗੀ ਦਲੀਆ, ਬਾਜਰੇ ਦੀਆਂ ਰੋਟੀਆਂ ਅਤੇ ਬਾਜਰਾ-ਦਾਲ ਖਿਚੜੀ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਰਾਹੀਂ ਮੋਟੇ ਅਨਾਜ ਦੇ ਸੇਵਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਮੰਤਵ ਨੂੰ ਪੂਰਾ ਕਰੇਗੀ।

Also Read : ਹਨੂੰਮਾਨ ਜਯੰਤੀ 2023: ਦੋਸਤਾਂ ਅਤੇ ਪਰਿਵਾਰ ਨਾਲ ਸਾਂਝਾ ਕਰਨ ਲਈ ਸ਼ੁਭਕਾਮਨਾਵਾਂ, ਤਸਵੀਰਾਂ, ਸੰਦੇਸ਼

ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਗਏ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ-2023 (ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023)’ ਦੀ ਤਰਜ਼ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਇਸ ਨਵੇਂ ਉਦਮ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਫਲਾਈਨ ਅਤੇ ਆਨਲਾਈਨ ਕਲਾਸਾਂ ਰਾਹੀਂ ਅੰਤਰਰਾਸ਼ਟਰੀ ਸਾਲ-2023 ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...