ਮਾਨਸਾ ‘ਚ ਪੰਜਾਬ ਕੈਬਿਨਟ ਮੀਟਿੰਗ ਦੌਰਾਨ ਸੀਐਮ ਮਾਨ ਨੂੰ ਮਿਲਣ ਪਹੁੰਚੇ Sidhu Moosewala ਦੇ ਪਿਤਾ ਬਲਕੌਰ ਸਿੱਧੂ

Date:

 ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।Balkaur Sidhu arrived to meet CM Mann

ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਅਚਾਨਕ ਮੀਟਿੰਗ ਵਾਲੀ ਥਾਂ ਸੀਐਮ ਮਾਨ ਨੂੰ ਮਿਲਣ ਲਈ ਪਹੁੰਚ ਗਏ। ਦੱਸ ਦਈਏ ਕਿ ਬਲਕੌਰ ਸਿੱਧੂ ਆਪਣੇ ਬੇਟੇ ਨੂੰ ਇਨਸਾਫ ਦਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਪੰਜਾਬ ਵਿਧਾਨ ਸਭਾ ਬਾਹਰ ਧਰਨਾ ਵੀ ਦਿੱਤਾ ਸੀ।Balkaur Sidhu arrived to meet CM Mann

ALSO READ :- Monsoon ਨੂੰ ਲੈ ਕੇ ਖੁਸ਼ਖ਼ਬਰੀ, ਮੌਸਮ ਵਿਭਾਗ ਮੁਤਾਬਕ ਅੱਠ ਦਿਨਾਂ ਦੀ ਦੇਰੀ ਤੋਂ ਬਾਅਦ ਕੇਰਲ ਪਹੁੰਚਿਆ ਮੌਨਸੂਨ

ਉਸ ਸਮੇਂ ਕੁਲਦੀਪ ਧਾਲੀਵਾਲ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਉਨ੍ਹਾਂ ਦੀ ਸੀਐਮ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਅਜਿਹਾ ਅਜੇ ਤੱਕ ਨਹੀਂ ਹੋਇਆ। ਹੁਣ ਕੈਬਿਨਟ ਮੀਟਿੰਗ ਦੌਰਾਨ ਬਲਕੌਰ ਸਿੱਧੂ ਦਾ ਮੌਕੇ ‘ਤੇ ਪਹੁੰਚਣਾ ਸਭ ਨੂੰ ਹੈਰਾਨ ਕਰ ਰਿਹਾ ਹੈ।Balkaur Sidhu arrived to meet CM Mann

Share post:

Subscribe

spot_imgspot_img

Popular

More like this
Related

ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ  ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ

ਅੰਮ੍ਰਿਤਸਰ 20 ਦਸੰਬਰ 2024—           ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ ਸਟੇਸ਼ਨ ਨੂੰ ਬਦਲ ਕੇ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ਵਿਖੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8,9 ਅਤੇ 10 ਦਾ ਜੋ ਕਿ ਪਹਿਲਾਂ ਪੀ.ਬੀ.ਐਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸੀ ਨੂੰ ਬਦਲ ਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੁਲਿਸ ਲਾਈਨ, ਵਾਰਡ ਨੰਬਰ 9 ਦੇ ਪੋਲਿੰਗ ਬੂਥ ਨੰਬਰ 3 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਗੰਡਾਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਤੁੰਗਬਾਲਾ, ਵਾਰਡ ਨੰਬਰ 45 ਦੇ ਪੋਲਿੰਗ ਬੂਥ ਨੰਬਰ 6,7 ਅਤੇ 8 ਨੂੰ ਸ਼ਕਤੀ ਮਾਡਲ ਸਕੂਲ ਸ਼ਰਮਾ ਕਲੋਨੀ ਨੂੰ ਬਦਲ ਕੇ ਗੁਰੂਕੁਲ ਪਬਲਿਕ ਸਕੂਲ, ਗੁਰੂ ਨਾਨਕ ਕਲੋਨੀ ਗਲੀ ਨੰਬਰ-2, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 1,2 ਅਤੇ 3 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂਪੁਰ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਕਾਲਾ, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 4 ਨੂੰ ਸਪਰਿੰਗ ਸਟੱਡੀ ਸਕੂਲ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ, ਵਾਰਡ ਨੰਬਰ 86 ਦੇ ਪੋਲਿੰਗ ਬੂਥ ਨੰਬਰ 6 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਨੂੰ ਬਦਲ ਕੇ ਸਪਰਿੰਗ ਸਟੱਡੀ ਸਕੂਲ ਸ਼ੇਰਸ਼ਾਹ ਸੂਰੀ ਰੋਡ ਅਤੇ ਵਾਰਡ  ਨੰਬਰ 82 ਦੇ ਹੀ ਪੋਲਿੰਗ ਬੂਥ 7 ਅਤੇ 8 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ ਅੰਮ੍ਰਿਤਸਰ, ਵਾਰਡ ਨੰਬਰ 56 ਦੇ ਪੋਲਿੰਗ ਬੂਥ ਨੰਬਰ 1 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ, ਅਤੇ ਵਾਰਡ ਨੰਬਰ 58 ਦੇ ਪੋਲਿੰਗ ਬੂਥ ਨੰਬਰ 8 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ ਵਿਖੇ ਬਦਲ ਦਿੱਤਾ ਗਿਆ ਹੈ।           ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਵਿਖੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ਨੰਬਰ 1 ਅਤੇ ਵਾਰਡ ਨੰਬਰ 2 ਦੇ ਪੋਲਿੰਗ ਬੂਥ ਨੰਬਰ 2 ਜੋ ਕਿ ਪਹਿਲਾਂ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਸੀ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਅਤੇ ਵਾਰਡ ਨੰਬਰ 3 ਦੇ ਪੋਲਿੰਗ ਬੂਥ ਨੰਬਰ 3 ਦੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸੱਜਾ ਪਾਸਾ ਅਤੇ ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 12 ਜੋ ਕਿ ਪਹਿਲਾਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸੀ ਨੂੰ ਹੁਣ ਬਦਲ ਕੇ ਸੰਤ ਮਾਝਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ।           ਜਿਲ੍ਹਾ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਬਾਲੇਵਾਲਾ ਹੈੱਡ ਦਾ ਦੌਰਾ

ਫ਼ਿਰੋਜ਼ਪੁਰ, 20 ਦਸੰਬਰ 2024:ਡਿਪਟੀ ਕਮਿਸ਼ਨਰ ਵੱਲੋਂ ਪਿਛਲੇ 15 ਦਿਨਾਂ...

ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਕੀਤੀਆਂ ਰਵਾਨਾ

ਮਾਨਸਾ,  20 ਦਸੰਬਰ:ਮਾਨਸਾ ਜ਼ਿਲ੍ਹੇ ਦੀਆਂ ਨਗਰ ਪੰਚਾਇਤਾਂ ਭੀਖੀ ਅਤੇ...