Friday, January 3, 2025

ਰੋਪੜ ਅਸਿਸਟੈਂਟ ਪ੍ਰੋਫੈਸਰ ਖੁਦਕੁਸ਼ੀ ਮਾਮਲੇ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਈ ਨਾਰਾਜ਼ਗੀ

Date:

Balwinder Kaur Suicide Case Update:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰੂਪਨਗਰ ਵਿੱਚ ਇੱਕ ਸਿੱਖ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਖੁਦਕੁਸ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਲਈ ਇਸ ਤੋਂ ਸ਼ਰਮਨਾਕ ਹੋਰ ਕੋਈ ਗੱਲ ਨਹੀਂ ਹੋ ਸਕਦੀ ਕਿ ਉਸ ਦੇ ਹੀ ਨਾਗਰਿਕ ਰੁਜ਼ਗਾਰ ਦਾ ਹੱਕ ਨਾ ਮਿਲਣ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਅੰਮ੍ਰਿਤਧਾਰੀ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਬਲਵਿੰਦਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ, ਭਾਵੇਂ ਉਹ ਕਿੰਨੇ ਵੀ ਤਾਕਤਵਰ ਅਤੇ ਪ੍ਰਭਾਵਸ਼ਾਲੀ ਕਿਉਂ ਨਾ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਨਾਗਰਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ਼ ਹੈ। ਜੇਕਰ ਨਾਗਰਿਕਾਂ ਨੂੰ ਮਹਿੰਗੀ ਵਿੱਦਿਆ ਪੂਰੀ ਕਰਨ ਤੋਂ ਬਾਅਦ ਰੋਜ਼ਗਾਰ ਦੀ ਖ਼ਾਤਰ ਆਪਣੇ ਬੱਚਿਆਂ ਨਾਲ ਰੋਣਾ ਰੋਣਾ ਪੈਂਦਾ ਹੈ ਅਤੇ ਰੋਜ਼ਾਨਾ ਰਾਜ ਸਰਕਾਰ ਦੇ ਜ਼ੁਲਮ ਨੂੰ ਸਹਿਣਾ ਪੈਂਦਾ ਹੈ ਤਾਂ ਇਹ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਉਡੀ ਮੌਤ ਦੀ ਅਫਵਾਹ

ਇੱਕ ਅਜਿਹਾ ਰਾਜ ਜਿੱਥੇ ਲੋਕਾਂ ਨੂੰ ਸਰਕਾਰ ਦੀ ਆਵਾਜ਼ ਸੁਣਨ ਲਈ ਮਰਨ ਲਈ ਮਜਬੂਰ ਕੀਤਾ ਜਾਂਦਾ ਹੈ, ਨੈਤਿਕ ਤੌਰ ‘ਤੇ ਉਸ ਨੂੰ ਮੌਜੂਦ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਗਿਆਨੀ ਰਘਬੀਰ ਸਿੰਘ ਨੇ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਚੁੱਕੇ ਗਏ ਕਦਮ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਨਸੀਹਤ ਦਿੱਤੀ ਕਿ ਖੁਦਕੁਸ਼ੀ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਗੁਰੂਆਂ ਨੇ ਸਾਨੂੰ ਹੱਕਾਂ ਲਈ ਜ਼ੁਲਮ ਵਿਰੁੱਧ ਲੜਨਾ ਸਿਖਾਇਆ ਹੈ। ਸਮੁੱਚੇ ਸਮਾਜ ਨੂੰ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਬੇਇਨਸਾਫ਼ੀ ਵਿਰੁੱਧ ਆਪਣੇ ਹੱਕਾਂ ਲਈ ਲੜਨਾ ਚਾਹੀਦਾ ਹੈ ਤਾਂ ਜੋ ਕਿਸੇ ਨੂੰ ਵੀ ਘੋਰ ਅਨਿਆਂ ਵਿਰੁੱਧ ਜ਼ਿੰਦਗੀ ਦੀ ਲੜਾਈ ਨਾ ਹਾਰਨੀ ਪਵੇ। Balwinder Kaur Suicide Case Update:

ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਪਹਿਲੇ ਸੁਸਾਈਡ ਨੋਟ ਵਿੱਚ ਸਾਹਮਣੇ ਆਇਆ ਸੀ ਅਤੇ ਇੱਕ ਆਡੀਓ ਵੀ ਵਾਇਰਲ ਹੋਈ ਸੀ। ਇਸ ਤੋਂ ਬਾਅਦ ਇੱਕ ਹੋਰ ਆਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਆਪਣੇ ਪਤੀ ਨਾਲ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ। ਇਸ ਆਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ। ਸੋਮਵਾਰ ਨੂੰ ਰੋਪੜ ਤੋਂ 3 ਕਿਲੋਮੀਟਰ ਅੱਗੇ ਸਰਹਿੰਦ ਨਹਿਰ ‘ਚੋਂ ਇਕ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ ਹੋਈ। Balwinder Kaur Suicide Case Update:

Share post:

Subscribe

spot_imgspot_img

Popular

More like this
Related