Balwinder Singh Bhundar
ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈਂ ਅਕਾਲੀ ਦਲ ਦਾ ਨਵਾਂ ਕਾਰਜਕਾਰੀ ਪ੍ਰਧਾਨ ਲਗਾਇਆ ਹੈ , ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਾਕਰੀ ਪ੍ਰਧਾਨ ਲਗਾਇਆ ਗਿਆ ਹੈ | ਦੱਸ ਦੇਈਏ ਕੇ ਸੁਖਬੀਰ ਸਿੰਘ ਬਾਦਲ ਨੇ ਖੁਦ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਾਕਰੀ ਪ੍ਰਧਾਨ ਨੇ ਲਗਾਇਆ ਹੈ
ਦੱਸ ਦੇਈਏ ਕੇ 30 ਅਗਸਤ ਨੂੰ ਅਕਾਲੀ ਦਲ ਵਲੋਂ ਬੈਠਕ ਰੱਖੀ ਗਈ ਹੈ , ਲੇਕਿਨ ਉਸ ਤੋਂ ਪਹਿਲਾ ਅੱਜ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਕਾਰਜਾਕਰੀ ਪ੍ਰਧਾਨ ਨਿਯੁਕਤ ਕੀਤਾ ਹੈ
ਅਕਾਲੀ ਦਲ ਵਿਚ ਪੈਦਾ ਹੋਏ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਅਕਾਲੀ ਦਲ ਦਾ ਇਹ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਪਾਰਟੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ ਅਤੇ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੋਈ ਫ਼ੈਸਲਾ ਵੀ ਆ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਸੁਖਬੀਰ ਸਿੰਘ ਬਾਦਲ ਦਾ ਨੇੜਲੇ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ।
Read Also ; Punjab Cabinet Meeting: ਪੰਚਾਇਤੀ ਰਾਜ ਐਕਟ ਨੂੰ ਮਨਜ਼ੂਰੀ, PCS ਅਧਿਕਾਰੀਆਂ ਨੂੰ ਲੈਕੇ ਵੀ ਵੱਡਾ ਐਲਾਨ
ਕੌਣ ਨੇ ਬਲਵਿੰਦਰ ਸਿੰਘ ਭੂੰਦੜ
ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਸੀਨੀਅਰ ਆਗੂ ਨੇ , 5 ਵਾਰ ਭੂੰਦੜ ਅਕਾਲੀ ਦਲ ਦੇ ਵਿਧਾਇਕ ਰਹੇ ਨੇ | ਬਲਵਿੰਦਰ ਸਿੰਘ ਭੂੰਦੜ ਸੁਖਬੀਰ ਸਿੰਘ ਬਾਦਲ ਦਾ ਨੇੜਲੇ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ।
Balwinder Singh Bhundar