22 ਕਿਸਮ ਦੇ ਕੁੱਤਿਆਂ ਦੀ ਨਸਲ ਤੇ ਲਗਾਈ ਪਾਬੰਦੀ

22 ਕਿਸਮ ਦੇ ਕੁੱਤਿਆਂ ਦੀ ਨਸਲ ਤੇ ਲਗਾਈ ਪਾਬੰਦੀ

ਫ਼ਰੀਦਕੋਟ 02 ਅਪ੍ਰੈਲ,2024 ਖੂੰਖਾਰ ਕਿਸਮ ਦੀ ਪ੍ਰਵਿਰਤੀ ਵਾਲੇ ਕੁੱਤਿਆਂ ਵਲੋਂ ਮਨੁੱਖਾਂ ਅਤੇ ਛੋਟੇ ਬੱਚਿਆਂ ਤੇ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ 22 ਕਿਸਮ ਦੇ ਅਜਿਹੇ ਕੁੱਤਿਆਂ ਦੀਆਂ ਨਸਲਾਂ ਨੂੰ ਰੱਖਣ/ਪ੍ਰਜਣਨ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।             ਇਸ ਸਬੰਧੀ ਪਸ਼ੂ ਪਾਲਣ ਵਿਭਾਗ ਚੰਡੀਗੜ੍ਹ ਤੋਂ […]

ਫ਼ਰੀਦਕੋਟ 02 ਅਪ੍ਰੈਲ,2024

ਖੂੰਖਾਰ ਕਿਸਮ ਦੀ ਪ੍ਰਵਿਰਤੀ ਵਾਲੇ ਕੁੱਤਿਆਂ ਵਲੋਂ ਮਨੁੱਖਾਂ ਅਤੇ ਛੋਟੇ ਬੱਚਿਆਂ ਤੇ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ 22 ਕਿਸਮ ਦੇ ਅਜਿਹੇ ਕੁੱਤਿਆਂ ਦੀਆਂ ਨਸਲਾਂ ਨੂੰ ਰੱਖਣ/ਪ੍ਰਜਣਨ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।

            ਇਸ ਸਬੰਧੀ ਪਸ਼ੂ ਪਾਲਣ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਲਿਖਤੀ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੁਆਇੰਟ ਸੈਕਟਰੀ ਮੱਛੀ ਪਾਲਣ, ਪਸ਼ੂ ਪਾਲਣ ਮੰਤਰਾਲੇ ਭਾਰਤ ਸਰਕਾਰ ਨੇ ਵੀ ਇਸ ਬਾਬਤ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

 ਉਹਨਾਂ ਦੱਸਿਆ ਕਿ ਸਮੇਂ ਸਮੇਂ ਤੇ ਅਜਿਹੇ ਖੂੰਖਾਰ ਪਾਲਤੂ ਅਤੇ ਅਵਾਰਾ ਕੁੱਤਿਆਂ ਖਿਲਾਫ਼ ਐਨ.ਜੀ.ਓ ਤੇ ਲੋਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਸਬੰਧੀ ਮਾਮਲੇ ਉਠਾਏ ਗਏ ਹਨ। ਉਹਨਾਂ ਦੱਸਿਆ ਕਿ ਦਿੱਲੀ ਅਤੇ ਚੰਡੀਗੜ੍ਹ ਤੋਂ ਪ੍ਰਾਪਤ ਲਿਖਤੀ ਹਦਾਇਤਾਂ ਵਿੱਚ ਦਿੱਲੀ ਹਾਈਕੋਰਟ ਵੱਲੋਂ ਵੀ ਖੂੰਖਾਰ ਕੁੱਤਿਆਂ ਨੂੰ ਘਰਾਂ ਵਿੱਚ ਪਾਲਣ ਅਤੇ ਜਨਤਕ ਥਾਵਾਂ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਹੋਏ ਹਨ।

 ਅਦਾਲਤ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਅਜਿਹੀ ਖੂੰਖਾਰ ਨਸਲ ਦੇ ਕੁੱਤਿਆਂ ਦੀ ਖਰੀਦ ਅਤੇ ਵੇਚ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਇਹ ਵੀ ਕਿਹਾ ਕਿ ਜਿਨਾਂ ਵੱਲੋਂ ਪਹਿਲਾਂ ਹੀ ਅਜਿਹੀਆਂ ਨਸਲਾਂ ਦੇ ਕੁੱਤੇ ਪਾਲਤੂ ਜਾਨਵਰ ਵਜੋਂ ਰੱਖੇ ਗਏ ਹਨ, ਉਨਾਂ ਦੀ ਵੀ ਨਸਬੰਦੀ ਕੀਤੀ ਜਾਵੇ ਤਾਂ ਜੋ ਪ੍ਰਜਣਨ ਕਿਰਿਆ ਨਾ ਹੋ ਸਕੇ।

 ਇਹਨਾਂ ਪਾਬੰਦੀਸ਼ੁਧਾ ਨਸਲਾਂ ਵਿੱਚ (ਮੀਕਸ ਅਤੇ ਕਰੋਸ ਬਰੀਡ) ਪਿੱਟਬੁੱਲ ਟੈਰੀਅਰ, ਤੋਸਾ ਈਨੋ, ਅਮਰੀਕਨ ਸ਼ੈਫਰਡ ਸ਼ਾਇਰ ਟੈਰੀਅਰ, ਫਿਲਾਹ ਬਰਸੀਲੈਰੋ, ਡੋਗੋ ਅਰਜਨਟੀਨੋ, ਅਮਰੀਕਨ ਬੁੱਲਡੋਗ, ਬੋਰਬੁੱਲ, ਕੰਗਲ, ਸੈਟਰਲ ਏਸ਼ੀਅਨ ਸ਼ੈਫਰਡ ਡੋਗ, (ਓਵਚਰਕਾ) ਕਾਉਕੇਸੀਅਨ ਸ਼ੈਫਰਡ ਡੋਗ (ਓਵਚਰਕਾ), ਸਾਊਥ ਰਸ਼ੀਅਨ ਸੈਫਰਡ ਡੋਗ (ਓਵਚਰਕਾ) ਟਰੋਨਜਕ ਸਰਪਲਾਨੀਨੈਕ, ਜਾਪਾਨੀ ਟੋਸਾ ਅਤੇ ਅਕੀਤਾ, ਮਸਟਿਵਸ (ਬੋਰਬੁੱਲ) ਰੋਟਵੇਲਰ, ਟੈਰੀਅਰ, ਰੋਡੀਸ਼ੀਅਨ ਰਿਜਬੈਕ, ਵੁਲਫ ਡੋਗਸ, ਅਕਬਸ ਡੋਗਸ, ਮੁਸਕਾਉ ਗਾਰਡ ਡੋਗ, ਕੇਨ ਕੋਰਸੋ, ਕਿਨਾਰੀਓ ਅਤੇ ਹਰ ਤਰ੍ਹਾਂ ਦਾ ਉਹ ਕੁੱਤਾ ਜਿਸ ਨੂੰ ਆਮ ਭਾਸ਼ਾ ਵਿੱਚ ਬੈਨ ਡੋਗ ਕਿਹਾ ਜਾਂਦਾ ਹੈ ਸ਼ਾਮਿਲ ਹਨ।

 ਉਹਨਾਂ ਇਹ ਵੀ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਅਜਿਹੀ ਬਰੀਡ ਦੇ ਕੁੱਤਿਆਂ ਦੇ ਮਾਲਕਾਂ ਨੂੰ ਕੋਈ ਵੀ ਲਾਇਸੈਂਸ ਜਾਂ ਵੇਚਣ ਅਤੇ ਬਰੀਡਿੰਗ ਦੀ ਇਜਾਜ਼ਤ ਨਾ ਦਿੱਤੀ ਜਾਵੇ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ