ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 (    )  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ […]

ਫ਼ਰੀਦਕੋਟ 31 ਅਗਸਤ 2024 (    )

 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।  ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੋਵੇ।

                   ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਖਰੀਦਣ ਤੇ ਕੜੀ ਨਿਗਰਾਨੀ ਰੱਖਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਡਿਊਟੀ ਲਗਾਈ ਹੈ, ਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।   

ਡਿਪਟੀ ਕਮਿਸ਼ਨਰ ਨੇ ਲਿਖਤੀ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਐਸ.ਡੀ.ਐਮਜ਼, ਕਾਰਸਾਧਕ ਅਫਸਰ ਨਗਰ ਕੌਂਸਲ,ਬਲਾਕ ਅਤੇ ਪੰਚਾਇਤ ਅਫਸਰਾਂ ਨੂੰ ਨਿਜੀ ਤੌਰ ਤੇ ਪਹੁੰਚ ਕੇ ਰੈਗੂਲਰ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਵੀ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਸਤੇ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Tags:

Related Posts

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ