Bance taken into custody
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ‘ਆਪ’ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੇ ਪਟੇਲ ਚੌਕ ਤੋਂ ‘ਆਪ’ ਆਗੂਆਂ ਨੂੰ ਪੁਲਸ ਨੇ ਡਿਟੇਨ ਕਰ ਲਿਆ ਹੈ
also read :- ਜੇਲ੍ਹ ਚੋਂ ਬਿਨਾ ਕਾਗਜ਼, ਬਗੈਰ ਕੰਪਿਊਟਰ ਕਿਵੇਂ ਦਿੱਤਾ ਪ੍ਰਿੰਟਿਡ ਹੁਕਮ ?
ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੀ ਵਾਰ ਹਰਜੋਤ ਸਿੰਘ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਥੋਂ ਤਕ ਮੁੱਖ ਮੰਤਰੀ ਭਗਵੰਤ ਮਾਨ ਸਣੇ ‘ਆਪ’ ਦੇ ਸਾਰੇ ਆਗੂਆਂ ਨੇ ਆਪਣੇ ਪ੍ਰੋਫਾਈਲ ਦੀਆਂ ਤਸਵੀਰਾਂ ਵੀ ਬਦਲ ਲਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਲਿਖਿਆ ਗਿਆ ਹੈ ‘ਮੋਦੀ ਦਾ ਸਭ ਤੋਂ ਵੱਡਾ ਡਰ, ਕੇਜਰੀਵਾਲ’। Bance taken into custody