ਬੈਂਗਲੁਰੂ ‘ਚ 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bangalore School Bomb Threat:
ਘਟਨਾ ਦੀ ਸੂਚਨਾ ਮਿਲਣ 'ਤੇ ਸਕੂਲ 'ਚ ਜਾ ਕੇ ਜਾਇਜ਼ਾ ਲੈਂਦੇ ਕਰਨਾਟਕ ਦੇ ਉੱਪ ਮੁੱਖ ਮੰਤਰੀ ਸ਼ਿਵਕੁਮਾਰ

Bangalore School Bomb Threat:

ਬੈਂਗਲੁਰੂ, ਕਰਨਾਟਕ ਦੇ 15 ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ।

ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚੋਂ ਬਾਹਰ ਕੱਢ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਬੰਬ ਨਿਰੋਧਕ ਦਸਤਾ ਅਤੇ ਐਂਟੀ ਸਾਬੋਟੇਜ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਹੈ।

ਬੈਂਗਲੁਰੂ ਪੁਲਸ ਨੇ ਦੱਸਿਆ ਕਿ ਸਾਰੇ ਸਕੂਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਹਨ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਬੰਬ ਹੋਣ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਪਹੁੰਚੇ ਸਨ। ਇਸ ਨਾਲ ਹਫੜਾ-ਦਫੜੀ ਮਚ ਗਈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਸਾਰੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸਰਚ ਆਪਰੇਸ਼ਨ ਜਾਰੀ ਹੈ। ਇਸ ਬਾਰੇ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਪੁਲਿਸ ਨੇ ਕਿਹਾ ਕਿ ਪਿਛਲੇ ਸਾਲ ਬੈਂਗਲੁਰੂ ਦੇ ਸੱਤ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਸੀ, ਪਰ ਇਹ ਸਿਰਫ ਅਫਵਾਹ ਹੀ ਨਿਕਲੀ।

ਡਿਪਟੀ ਸੀਐੱਮ ਨੇ ਕਿਹਾ- 24 ਘੰਟਿਆਂ ‘ਚ ਫੜੇ ਜਾਣਗੇ ਦੋਸ਼ੀ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਸਕੂਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਸੀਐੱਮ ਨੇ ਕਿਹਾ- ਟੀਵੀ ‘ਤੇ ਸਕੂਲ ‘ਚ ਬੰਬ ਦੀ ਖਬਰ ਦੇਖ ਕੇ ਡਰ ਗਿਆ। ਕੁਝ ਸਕੂਲ ਜਿਨ੍ਹਾਂ ਨੂੰ ਧਮਕੀਆਂ ਮਿਲੀਆਂ ਹਨ, ਉਹ ਮੇਰੇ ਘਰ ਦੇ ਨੇੜੇ ਹਨ।

ਪੁਲਿਸ ਨੇ ਮੈਨੂੰ ਈ-ਮੇਲ ਦਿਖਾਈ ਹੈ। ਇਹ ਜਾਅਲੀ ਲੱਗਦਾ ਹੈ। ਕੁਝ ਸ਼ਰਾਰਤੀ ਅਨਸਰਾਂ ਨੇ ਅਜਿਹਾ ਕੀਤਾ ਹੋ ਸਕਦਾ ਹੈ। ਅਸੀਂ ਉਨ੍ਹਾਂ ਨੂੰ 24 ਘੰਟਿਆਂ ਵਿੱਚ ਫੜ ਲਵਾਂਗੇ। ਸਾਈਬਰ ਕ੍ਰਾਈਮ ਪੁਲਿਸ ਸਰਗਰਮ ਹੈ, ਉਹ ਆਪਣਾ ਕੰਮ ਕਰ ਰਹੀ ਹੈ। ਮੈਂ ਪੁਲਿਸ ਨਾਲ ਗੱਲ ਕੀਤੀ ਹੈ, ਪਰ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ।

ਦਿੱਲੀ ਦੇ 4 ਸਕੂਲਾਂ ਨੂੰ ਇਸ ਸਾਲ ਧਮਕੀਆਂ ਮਿਲੀਆਂ ਹਨ
ਇਸ ਸਾਲ ਹੁਣ ਤੱਕ ਦਿੱਲੀ ਦੇ ਚਾਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। 16 ਮਈ ਨੂੰ ਦੱਖਣੀ ਦਿੱਲੀ ਦੇ ਸਾਕੇਤ ਦੇ ਇਕ ਸਕੂਲ ਨੂੰ ਬੰਬ ਦੀ ਧਮਕੀ ਨਾਲ ਸਬੰਧਤ ਈ-ਮੇਲ ਮਿਲੀ ਸੀ। ਇਸ ਤੋਂ ਪਹਿਲਾਂ 12 ਮਈ ਨੂੰ ਦਿੱਲੀ ਦੇ ਸਾਦਿਕ ਨਗਰ ਸਥਿਤ ਇੰਡੀਅਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਗੱਲ ਸਕੂਲ ਦੀ ਈ-ਮੇਲ ‘ਤੇ ਵੀ ਆਈ ਸੀ।

ਇਸ ਤੋਂ ਬਾਅਦ 25 ਅਪ੍ਰੈਲ ਨੂੰ ਦਿੱਲੀ-ਮਥੁਰਾ ਰੋਡ ‘ਤੇ ਸਥਿਤ ਡੀਪੀਐਸ ਸਕੂਲ ‘ਚ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। 12 ਅਪ੍ਰੈਲ ਨੂੰ ਸਾਦਿਕ ਨਗਰ, ਦਿੱਲੀ ਦੇ ਦਿ ਇੰਡੀਅਨ ਸਕੂਲ ਨੂੰ ਵੀ ਧਮਕੀ ਭਰੀ ਈ-ਮੇਲ ਮਿਲੀ ਸੀ। ਇਹ ਸਾਰੀਆਂ ਧਮਕੀਆਂ ਅਫਵਾਹਾਂ ਸਾਬਤ ਹੋਈਆਂ।

Bangalore School Bomb Threat:

[wpadcenter_ad id='4448' align='none']