ਬੈਂਕ ਮੁਲਾਜ਼ਮਾਂ ਨੂੰ Modi ਸਰਕਾਰ ਦੇਵੇਗੀ ਵੱਡਾ ਤੋਹਫਾ! ਹਫ਼ਤੇ ”ਚ 5 ਕੰਮਕਾਜੀ ਦਿਨਾਂ ਦੇ ਨਾਲ …

Date:

Bank employees

 ਕੇਂਦਰ ਦੀ ਮੋਦੀ ਸਰਕਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ (ਐੱਮ. ਸੀ. ਸੀ.) ਲਾਗੂ ਹੋਣ ਤੋਂ ਪਹਿਲਾਂ ਬੈਂਕ ਕਰਮਚਾਰੀਆਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਬੈਂਕ ਕਰਮਚਾਰੀਆਂ ਲਈ ਹਫ਼ਤੇ ਵਿੱਚ 5 ਕੰਮਕਾਜੀ ਦਿਨ ਮਨਜ਼ੂਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਕ ਰਿਪੋਰਟ ਮੁਤਾਬਕ ਪਿਛਲੇ ਸਾਲ ਦਸੰਬਰ ‘ਚ ਬੈਂਕ ਯੂਨੀਅਨਾਂ ਵਿਚਾਲੇ ਸਮਝੌਤੇ ‘ਤੇ ਹਸਤਾਖ਼ਰ ਕੀਤੇ ਜਾਣ ਤੋਂ ਬਾਅਦ ਜਨਤਕ ਖੇਤਰ ਦੇ ਬੈਂਕ ਕਰਮਚਾਰੀਆਂ ਦੀ ਤਨਖ਼ਾਹ ‘ਚ 17 ਫ਼ੀਸਦੀ ਦਾ ਬੰਪਰ ਵਾਧਾ ਹੋ ਸਕਦਾ ਹੈ।

ਬੈਂਕ ਯੂਨੀਅਨਾਂ ਨੇ ਸਰਕਾਰੀ ਦਫ਼ਤਰਾਂ, ਆਰਬੀਆਈ ਦਫ਼ਤਰਾਂ ਅਤੇ ਭਾਰਤੀ ਜੀਵਨ ਬੀਮਾ ਨਿਗਮ ਵਰਗੇ 180 ਦਿਨਾਂ ਦੇ ਅੰਦਰ ਹਫ਼ਤੇ ਵਿੱਚ 5 ਕੰਮਕਾਜੀ ਦਿਨ ਲਾਗੂ ਕਰਨ ਦੀ ਅਪੀਲ ਕੀਤੀ ਸੀ। ਰਿਪੋਰਟ ਮੁਤਾਬਕ ਇਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਇਸ ਪ੍ਰਸਤਾਵ ਦਾ ਸਮਰਥਨ ਕਰਦੀ ਹੈ ਪਰ ਹਫ਼ਤੇ ‘ਚ 5 ਕੰਮਕਾਜੀ ਦਿਨਾਂ ਦਾ ਐਲਾਨ ਕਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ ਅਤੇ ਸ਼ਾਇਦ ਉਹ ਸਮਾਂ ਹੁਣ ਆ ਗਿਆ ਹੈ।

READ ALSO: ਇੱਕ ਸ਼ਰੀਰ ‘ਤੇ ਦੋ ਧੜ ਵਾਲੇ ਸੋਹਣਾ ਮੋਹਣਾ ਦੇ ਨਾਲ ਕੁਲਵਿੰਦਰ ਬਿੱਲਾ ਨੇ ਕੀਤੀ ਮੁਲਾਕਾਤ

ਫਿਲਹਾਲ ਜਨਤਕ ਖੇਤਰ ਅਤੇ ਨਿੱਜੀ ਖੇਤਰ ਦੇ ਬੈਂਕ ਮਹੀਨੇ ਦੇ ਪਹਿਲੇ ਅਤੇ ਤੀਜੇ ਸ਼ਨੀਵਾਰ ਨੂੰ ਕੰਮ ਕਰਦੇ ਹਨ, ਜਦਕਿ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਉਹਨਾਂ ਨੂੰ ਛੁੱਟੀ ਹੁੰਦੀ ਹੈ। ਦੱਸ ਦੇਈਏ ਕਿ ਜੇਕਰ ਕੇਂਦਰ ਸਰਕਾਰ ਵਲੋਂ ਇਹ ਬਦਲਾਅ ਮਨਜ਼ੂਰ ਹੋ ਜਾਂਦੇ ਹਨ ਤਾਂ ਬੈਂਕ ਕਰਮਚਾਰੀਆਂ ਨੂੰ ਹਰ ਸ਼ਨੀਵਾਰ ਨੂੰ ਛੁੱਟੀ ਦਿੱਤੀ ਜਾਵੇਗੀ।

Bank employees

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...