Wednesday, January 15, 2025

ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ/ ਉੱਲੀ  ਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

Date:

ਫਰੀਦਕੋਟ: 25 ਅਗਸਤ 2024 (    ) 

ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ,ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਉੱਪਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

 ਪਿੰਡ ਵਾਂਦਰ ਜਟਾਨਾ ਵਿਚ ਕਿਸਾਨਾਂ ਨੂੰ ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟ ਨਾਸ਼ਕ ਦਾ ਛਿੜਕਾਅ ਨਾਂ ਕਰਨ ਲਈ ਪ੍ਰੇਰਿਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ ਸੋਲਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ਜਿਸ ਵਿਚੋਂ ਤਕਰੀਬਨ ਬਾਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ ਜਦ ਕਿ ਪਿਛਲੇ ਸਾਲ ਬਾਸਮਤੀ ਹੇਠ ਰਕਬਾ ਸਾਢੇ ਅੱਠ ਹਜ਼ਾਰ ਹੈਕਟੇਅਰ ਸੀ।

ਉਨ੍ਹਾਂ ਕਿਹਾ ਕਿ ਇਸ ਸਮੇਂ ਬਾਸਮਤੀ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਪਰ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਵਿੱਚ ਦੁਕਾਨਦਾਰਾਂ ਜਾਂ ਆਂਢੀਆਂ ਗੁਆਂਢੀਆਂ ਦੇ ਕਹਿਣ ਤੇ ਦਾਣੇਦਾਰ ਕੀਟਨਾਸ਼ਕ ਦੀ ਵਰਤੋਂ ਕਰ ਰਹੇ ਹਨ, ਜਿਸ ਦੀ ਇਸ ਸਮੇਂ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਗੇਤੀ ਲਵਾਈ ਵਾਲੀ ਬਾਸਮਤੀ ਉੱਪਰ ਕਿਤੇ ਕਿਤੇ ਪੈਰਾਂ ਦੇ ਗਲਣ ਦੇ ਰੋਗ ਦਾ ਹਮਲਾ ਦੇਖਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਇਸ ਸਮੇਂ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਖੇਤੀ ਲਾਗਤ ਖਰਚੇ ਹੀ ਵਧਣਗੇ ਅਤੇ ਫਾਇਦਾ ਕੋਈ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਮਿਆਰੀ ਬਾਸਮਤੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਫਸਲ ਵਿੱਚ ਕੀੜਿਆਂ ਅਤੇ ਬਿਮਾਰੀਆ ਦੀ ਰੋਕਥਾਮ ਲਈ 10 ਕੀਟਨਾਸ਼ਕਾਂ ਕਾਰਬੈਂਡਾਜ਼ਿਮ, ਕਲੋਰੋਪਾਈਰੀਫਾਸ, ਟਰਾਈਸਾਈਕਲਾਜ਼ੋਲ, ਥਾਈਮੈਥੋਕਸਮ, ਐਸੀਫੇਟ, ਬੂਫਰੋਜਿਨ, ਇਮਿਡਾਕਲੋਪਰਡਿ, ਪ੍ਰੋਪੀਕੋਨਾਜ਼ੋਲ, ਹੈਕਸਾਕੋਨਾਜ਼ੋਲ ਅਤੇ ਪ੍ਰੋਫਿਨੋਫਾਸ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਜ਼ਰੂਰਤ ਪਵੇ ਤਾਂ ਬਾਸਮਤੀ ਦੀ ਫਸਲ ਉੱਪਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਬਦਲਵੇਂ ਰਸਾਇਣਾਂ ਦਾ ਛਿੜਕਾਅ ਕਰੋ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਨਜਾਣ ਵਿਆਕਤੀ ਦੀ ਗਲਤ ਸਲਾਹ ਨਾਲ ਕਿਸੇ ਗਲਤ ਕੀਟਨਾਸ਼ਕ ਦਾ ਛਿੜਕਾਅ ਫਸਲ ਤੇ ਹੋ ਜਾਵੇ ਤਾਂ ਉਸ ਨੂੰ ਠੀਕ ਕਰਨਾ ਅਸੰਭਵ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਦੀ ਚਾਹਤ ਨਾਲ ਕਿਸਾਨਾਂ ਵੱਲੋਂ ਅੰਨੇਵਾਹ ਅਤੇ ਬਗੈਰ ਸਿਫਾਰਸ਼ਾਂ ਤੋਂ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਨਾਲ ਖਾਦ ਪਦਾਰਥ,ਵਾਤਾਵਰਣ ਪ੍ਰਦੂਸ਼ਿਤ ਤਾਂ ਹੋ ਹੀ ਰਿਹਾ ਹੈ ਅਤੇ ਨਾਲ ਹੀ ਖੇਤੀ ਲਾਗਤ ਖਰਚੇ ਵਧਣ ਕਾਰਨ ਸ਼ੁੱਧ ਖੇਤੀ ਆਮਦਨ ਘੱਟ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਂਢੀ ਗੁਆਂਢੀਆਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਦਵਾਈਆਂ ਵਰਤਣ ਦੀ ਬਿਜਾਏ, ਖੇਤੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਹੀ ਸਮੱਸਿਆਂ ਦਾ ਹੱਲ ਕੱਢਿਆ ਜਾਵੇ ਤਾਂ ਬੇਹਤਰ ਰਹੇਗਾ। ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ਦੇ ਨੁਮਾਇੰਦੇ ਕਈ ਵਾਰ ਕਿਸਾਨਾਂ ਨੂੰ ਕਿਸੇ ਕੀਟਨਾਸ਼ਕ ਬਾਰੇ ਇੰਨੇ ਸਬਜ਼ਬਾਗ ਦਿਖਾ ਦਿੰਦੇ ਹਨ,ਕਿ ਕਿਸਾਨ ਨਾ ਚਾਹੁੰਦਾ ਹੋਇਆ ਵੀ ਉਸ ਦਵਾਈ ਦੀ ਵਰਤੋਂ ਫਸਲ ਉੱਪਰ ਕਰ ਦਿੰਦਾ ਹੈ। 

ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਿ ਝੋਨੇ/ਬਾਸਮਤੀ ਦੀ ਫ਼ਸਲ ਉੱਪਰ ਗੈਰ ਸਿਫਾਰਸ਼ਸ਼ੁਦਾ/ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾਂ ਕਰਨ ਸਗੋਂ ਜੇਕਰ ਜ਼ਰੂਰਤ ਪਵੇ ਤਾਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...