Basanti colored robe offered to Nishan Sahib
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾਇਆ ਗਿਆ ਹੈ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਅਤੇ ਰਹਿਤ ਮਰਿਆਦਾ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਆਉਂਦੇ ਸਾਰੇ ਗੁਰਧਾਮਾਂ ’ਤੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਿਆ ਗਿਆ ਸੀ ਇਤਿਹਾਸਕ ਫ਼ੈਸਲਾ
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।Basanti colored robe offered to Nishan Sahib
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਹੈ ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
also read :- ਪੰਜਾਬ ‘ਚ ਕੰਗਨਾ ਰਣੌਤ ਨੇ ਮੁੜ ਸਹੇੜਿਆ ਵਿਵਾਦ, ‘ਚ ਵੀ ਗਰਮਾਇਆ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਨਿਸ਼ਾਨ ਸਾਹਿਬ ‘ਤੇ ਚੜ੍ਹੇ ਹੋਏ ਚੋਲੇ ਦੇ ਰੰਗ ਨੂੰ ਲੈ ਕੇ ਕਿਹਾ ਸੀ ਕਿ ਪਿਛਲੇ ਦਿਨੀਂ 15 ਜੁਲਾਈ ਨੂੰ ਸਰਬ ਸੰਮਤੀ ਨਾਲ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਜੋ ਗੁਰਦੁਆਰਾ ਸਾਹਿਬ ਦੇ ਸ੍ਰੀ ਨਿਸ਼ਾਨ ਸਾਹਿਬ ਦੇ ਪੁਸ਼ਾਕਾਂ ਦੇ ਰੰਗ ਸਬੰਧੀ ਸੰਗਤਾਂ ਵਿੱਚ ਦੁਵਿਧਾ ਪੈਦਾ ਹੋਈ ਹੈ। ਉਸ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੇ ਮੁਤਾਬਕ ਜਿਹੜੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੀਆਂ ਪੁਸ਼ਾਕਾਂ ਹਨ, ਇਹ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਤੇ ਸੀਰੀਅਲ ਨੰਬਰ ਡੱਡੇ ਦੇ ਮੁਤਾਬਕ ਇਹ ਰੰਗ ਸ੍ਰੀ ਨਿਸ਼ਾਨ ਸਾਹਿਬ ਅਤੇ ਬਸੰਤੀ ਅਤੇ ਸੁਰਮਈ ਹਨ, ਸੋ ਆਉਣ ਵਾਲੇ ਦਿਨਾਂ ਵਿੱਚ ਜਿਹੜੇ ਮਾਨਯੋਗ ਸਿੰਘ ਸਾਹਿਬਾਨਾਂ ਦਾ ਜਿਹੜਾ ਇਹ ਆਦੇਸ਼ ਆ ਇਹਦੇ ‘ਤੇ ਪਾਲਣਾ ਕੀਤੀ ਜਾਵੇਗੀ, ਜੋ ਮਾਨਯੋਗ ਸਿੰਘ ਸਾਹਿਬਾਨਾਂ ਦਾ ਫ਼ੈਸਲਾ ਉਹ ਬਿਲਕੁਲ ਇਨ ਬਿਨ ਲਾਗੂ ਹੋਵੇਗਾ। Basanti colored robe offered to Nishan Sahib