ਲਾਰੈਂਸ ਦੀ ਇੰਟਰਵਿਊ ਚ ਨਾਮ ਆਉਣ ਤੋਂ ਬਾਅਦ ਇੱਕ ਵਾਰ ਹੋਰ ਵਿਵਾਦਾਂ ਚ ਘਿਰੀ ਬਠਿੰਡਾ ਜੇਲ

Bathinda Jail again in controversy

Bathinda Jail again in controversy ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਤੋਂ ਚਰਚਾ ‘ਚ ਆ ਗਈ ਹੈ। ਜਾਣਕਾਰੀ ਮੁਤਾਬਕ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਬਰਾਮਦ ਹੋਏ ਹਨ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਇਕ ਨਿੱਜੀ ਚੈਨਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕੀਤੀ ਹੈ, ਜਿਸ ‘ਚ ਗੈਂਗਸਟਰ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਕਈ ਵੱਡੇ ਖ਼ੁਲਾਸੇ ਕੀਤੇ ਹਨ। ਜਦੋਂ ਇਹ ਇੰਟਰਵਿਊ ਸਾਹਮਣਾ ਆਇਆ, ਉਸ ਵੇਲੇ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਬੰਦ ਸੀ, ਜਿਸ ਨੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ। ਹਾਲਾਂਕਿ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ ਹੈ ਕਿ ਇਹ ਇੰਟਰਵਿਊ ਬਠਿੰਡਾ ਜੇਲ੍ਹ ‘ਚ ਨਹੀਂ ਸਗੋਂ ਪੰਜਾਬ ਦੇ ਬਾਹਰ ਹੋਇਆ ਹੈ ਅਤੇ ਉਨ੍ਹਾਂ ਨੇ ਬਕਾਇਤਾ ਲਾਰੈਂਸ ਬਿਸ਼ਨੋਈ ਦੀਆਂ ਤਸਵੀਰਾਂ ਵੀ ਪੇਸ਼ ਕੀਤੀਆਂ ਹਨ। Bathinda Jail again in controversy

ਇਸ ਤੋਂ ਇਲਾਵਾ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਐੱਨ. ਡੀ. ਨੇਗੀ ਦਾ ਵੀ ਇਹੀ ਕਹਿਣਾ ਹੈ ਚਾਹੇ ਬਿਸ਼ਨੋਈ ਬਠਿੰਡਾ ਜੇਲ੍ਹ ‘ਚ ਬੰਦ ਹੈ ਪਰ ਅਜਿਹਾ ਕੋਈ ਇੰਟਰਵਿਊ ਇਸ ਜੇਲ੍ਹ ‘ਚੋਂ ਨਹੀਂ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਅਜਿਹਾ ਹੋਣਾ ਪੰਜਾਬ ਦੀ ਕਿਸੇ ਵੀ ਜੇਲ੍ਹ ‘ਚ ਸੰਭਵ ਨਹੀਂ। ਬਠਿੰਡਾ ਜੇਲ੍ਹ ਦੀ ਸੁਰੱਖਿਆ ਵਿਵਸਥਾ ਬਹੁਤ ਮਜ਼ਬੂਤ ਹੈ ਅਤੇ ਜੇਲ੍ਹ ਅੰਦਰ ਜੈਮਰ ਲੱਗੇ ਹੋਏ ਹਨ ਅਤੇ ਜੇਲ੍ਹ ਅੰਦਰ ਕਿਸੇ ਤਰੀਕੇ ਨਾਲ ਵੀ ਮੋਬਾਇਲ ਦੀ ਵਰਤੋਂ ਨਹੀਂ ਹੋ ਸਕਦੀ। ਇਸ ਲਈ ਇਹ ਇੰਟਰਵਿਊ ਜੋ ਦਿਖਾਈ ਜਾ ਰਹੀ ਹੈ, ਪੁਰਾਣੀ ਹੋ ਸਕਦੀ ਹੈ। Bathinda Jail again in controversy

[wpadcenter_ad id='4448' align='none']