Bathinda Lok Sabha 2024
ਭਾਜਪਾ (BJP) ਨੂੰ ਲੋਕ ਸਭਾ ਬਠਿੰਡਾ ਹਲਕੇ ਤੋਂ ਵੱਡਾ ਝਟਕਾ ਲੱਗਿਆ। ਭਾਜਪਾ ਦੇ ਤਲਵੰਡੀ ਸਾਬੋ ਤੋਂ ਬਠਿੰਡਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਭਾਜਪਾ ਤੋਂ ਅਸਤੀਫਾ ਦੇ ਕੇ ਮੁੜ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸ਼ਮੂਲੀਅਤ ਕਰ ਲਈ ਹੈ। ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।
ਦੱਸ ਦਈਏ ਕਿ 2022 ‘ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੀ ਟਿਕਟ ਤੇ ਵਿਧਾਨ ਸਭਾ ਚੋਣ ਲੜ ਚੁੱਕੇ ਅਤੇ ਮੌਜੂਦਾ ਸਮੇਂ ਭਾਜਪਾ ਦੇ ਜਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਆ ਰਹੇ ਨੌਜਵਾਨ ਆਗੂ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਜ਼ਿਲ੍ਹਾ ਪ੍ਰਧਾਨਗੀ, ਹਲਕਾ ਤਲਵੰਡੀ ਸਾਬੋ ਇੰਚਾਰਜ ਦੇ ਅਹੁਦਿਆਂ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਜਾਣ ਨਾਲ ਭਾਜਪਾ ਨੂੰ ਜਬਰਦਸਤ ਝਟਕਾ ਲੱਗਾ ਹੈ
READ ALSO : ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਐਡਵਾਈਜ਼ਰੀ ਜਾਰੀ…
ਦੱਸਣਯੋਗ ਹੈ ਕਿ ਸੂਬੇ ਦੇ ਧੜੱਲੇਦਾਰ ਸਿਆਸਤਦਾਨ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ‘ਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ‘ਚ ਆਪਣੀਆਂ ਸਿਆਸੀ ਸਰਗਰਮੀਆਂ 2009-10 ਚ ਅਕਾਲੀ ਦਲ ‘ਚ ਵਿਚਰਦਿਆਂ ਹੀ ਆਰੰਭ ਦਿੱਤੀਆਂ ਸਨ। ਦਸੰਬਰ 2021 ‘ਚ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਗਏ ਸਨ ਅਤੇ 2022 ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਉਨਾਂ ਨੂੰ ਟਿਕਟ ਦੇ ਕੇ ਹਲਕਾ ਤਲਵੰਡੀ ਸਾਬੋ ਤੋਂ ਚੋਣ ਮੈਦਾਨ ਚ ਉਤਾਰਿਆ ਸੀ। ਭਾਂਵੇ ਉਹ ਇਸ ਚੋਣ ਵਿੱਚ ਬਹੁਤੀ ਵੋਟ ਨਾ ਲੈ ਜਾ ਸਕੇ ਪਰ ਉਨਾਂ ਨੇ ਪਿੰਡਾਂ ਚ ਭਾਜਪਾ ਦੇ ਪੈਰ ਧਰਨ ਦਾ ਰਾਹ ਪੱਧਰਾ ਕਰ ਦਿੱਤਾ ਸੀ। ਪਿਛਲੇ ਸਮੇਂ ਵਿੱਚ ਹੀ ਭਾਜਪਾ ਨੇ ਉਨਾਂ ਨੂੰ ਜਿਲ੍ਹਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਸੀ।
Bathinda Lok Sabha 2024