Wednesday, January 15, 2025

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ!, ਲੱਗਿਆ ਕਈ ਕਿਲੋਮੀਟਰ ਲੰਬਾ ਟ੍ਰੈਫਿਕ ਜਾਮ…

Date:

 Be careful coming to Chandigarh

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।

ਪਟਿਆਲਾ-ਜ਼ੀਰਕਪੁਰ ਸੜਕ, ਅੰਬਾਲਾ-ਚੰਡੀਗੜ੍ਹ ਸੜਕ ਤੋਂ ਇਲਾਵਾ ਕਾਲਕਾ ਜਾਣ ਵਾਲੀ ਸੜਕ ਉਤੇ ਇਸ ਵੇਲੇ ਜਾਮ ਲੱਗਣ ਕਾਰਨ ਵੱਡੀ ਗਿਣਤੀ ਲੋਕ ਪ੍ਰੇਸ਼ਾਨ ਹੋਏ। ਇਸ ਜਾਮ ਕਾਰਨ ਪਟਿਆਲਾ ਤੋਂ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਪਟਿਆਲਾ-ਜ਼ੀਰਕਪੁਰ ਸੜਕ ਉਤੇ ਤਕਰੀਬਨ ਢਾਈ ਕਿਲੋਮੀਟਰ ਲੰਬਾ ਜਾਮ ਵੇਖਿਆ ਗਿਆ।

ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।Be careful coming to Chandigarh

ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਯਾਨੀ 26 ਜੁਲਾਈ ਦੀ ਸਵੇਰ ਤੇਜ਼ ਬਾਰਸ਼ ਸ਼ੁਰੂ ਹੋਈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਜੇਕਰ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਕਾਰਨ ਹਾਲਾਤ ਖਰਾਬ ਹਨ। ਮੁੰਬਈ ‘ਚ ਦੇਰ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇੱਥੇ ਮੌਸਮ ਵਿਭਾਗ (IMD) ਨੇ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ।

ਇਸ ਦੌਰਾਨ, ਮੌਸਮ ਵਿਭਾਗ ਨੇ ਕਰਨਾਟਕ, ਉੜੀਸਾ, ਮੱਧ ਪ੍ਰਦੇਸ਼ ਅਤੇ ਗੋਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਓਂਰਜ ਅਲਰਟ ਜਾਰੀ ਕੀਤਾ ਹੈ। ਉੱਤਰ-ਪੱਛਮੀ ਭਾਰਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਵਿਚ 28 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 28 ਜੁਲਾਈ ਤੱਕ “ਭਾਰੀ ਬਾਰਿਸ਼” ਹੋ ਸਕਦੀ ਹੈ। 26-27 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

also read :- ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ, 79 ਸਾਲ ਦੀ ਉਮਰ ‘ਚ…

ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਹਲਕੀ ਬਾਰਿਸ਼ ਨੇ ਹੁੰਮਸ ਨੂੰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਅਸਮਾਨ ਵਿਚ ਹਲਕੀ ਬੱਦਲਵਾਈ ਰਹੇਗੀ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।Be careful coming to Chandigarh

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...