31,ਚੰਡੀਗੜ੍ਹ 2023
Belonging to Scheduled Castes ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ‘ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ALSO READ : ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਅਤੇ ਸਾਂਭ-ਸੰਭਾਲ, ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ, ਪਸ਼ੂਆਂ ਲਈ ਖੁਰਾਕ ਘਰ ਵਿੱਚ ਤਿਆਰ ਕਰਨ ਅਤੇ ਸਾਲ ਭਰ ਹਰਾ ਚਾਰਾ ਉਗਾਉਣ ਆਦਿ ਬਾਰੇ ਸਿਖਲਾਈ ਦਿੱਤੀ ਜਾਵੇਗੀ। Belonging to Scheduled Castes
ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨ ਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪਹਿਲੇ ਬੈਚ ਤਹਿਤ ਸਿਖਲਾਈ 24 ਜੁਲਾਈ ਤੋਂ 4 ਅਗਸਤ, 2023 ਤੱਕ ਹੋਵੇਗੀ ਅਤੇ ਇਸ ਸਬੰਧੀ ਕਾਊਂਸਲਿੰਗ 17 ਜੁਲਾਈ ਨੂੰ ਹੋਵੇਗੀ। ਦੂਜਾ ਬੈਚ 25 ਸਤੰਬਰ ਤੋਂ 6 ਅਕਤੂਬਰ, 2023 ਤੱਕ ਹੋਵੇਗਾ ਅਤੇ ਕਾਊਂਸਲਿੰਗ 18 ਸਤੰਬਰ ਨੂੰ ਹੋਵੇਗੀ। ਤੀਜਾ ਬੈਚ 28 ਨਵੰਬਰ ਤੋਂ 8 ਦਸੰਬਰ, 2023 ਤੱਕ ਹੋਵੇਗਾ ਅਤੇ ਇਸ ਲਈ ਕਾਊਂਸਲਿੰਗ 20 ਨਵੰਬਰ ਨੂੰ ਹੋਵੇਗੀ। Belonging to Scheduled Castes