ਦਿਲ ਦੀ ਸਿਹਤ ਲਈ ਕਾਫੀ ਫਾਇਦੇਮੰਦ :ਅਲਸੀ ਦਾ ਤੇਲ

Date:

BENEFICIAL FOR HEALTH ਭਾਰਤੀ ਘਰਾਂ ‘ਚ ਆਮ ਤੌਰ ‘ਤੇ ਸਰ੍ਹੋਂ, ਨਾਰੀਅਲ ਜਾਂ ਮੂੰਗਫਲੀ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ। ਅੱਜ ਕੱਲ੍ਹ ਰਿਫਾਇੰਡ ਤੇਲ ਵੱਲ ਵੀ ਰੁਝਾਨ ਵਧਿਆ ਹੈ। ਪਰ ਸਾਰੇ ਦਾਅਵਿਆਂ ਦੇ ਬਾਵਜੂਦ ਇਨ੍ਹਾਂ ਵਿੱਚੋਂ ਕੋਈ ਵੀ ਤੇਲ ਤੁਹਾਡੇ ਦਿਲ ਦੀ ਸਿਹਤ ਲਈ ਵਿਸ਼ੇਸ਼ ਤੌਰ ‘ਤੇ ਫਾਇਦੇਮੰਦ ਨਹੀਂ ਹੈ।

ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਅਲਸੀ ਦੇ ਤੇਲ ਦਾ ਸੇਵਨ ਤੁਹਾਡੀ ਸਿਹਤ ਲਈ ਸਭ ਤੋਂ ਵੱਧ ਫਾਇਦੇਮੰਦ ਹੋ ਸਕਦਾ ਹੈ। ਇਸ ਬਾਰੇ ਪੁੱਛੇ ਜਾਣ ‘ਤੇ ਫਿਟਨੈਸ ਕੋਚ, ਨਿਊਟ੍ਰੀਸ਼ਨਿਸਟ ਤੇ ਸਪਲੀਮੈਂਟ ਸਪੈਸ਼ਲਿਸਟ ਨੇ ਕਿਹਾ ਕਿ ਅਲਸੀ ਦਾ ਤੇਲ ਦਿਲ ਦੀਆਂ ਬਿਮਾਰੀਆਂ ਲਈ ਜ਼ਿੰਮੇਵਾਰ ਮੁੱਖ ਜੋਖ਼ਮ ਤੱਤਾਂ ਨੂੰ ਸੁਧਾਰਨ ਤੇ ਰੋਕਣ ‘ਚ ਮਦਦ ਕਰਦਾ ਹੈ। ਇਸ ਕਾਰਨ ਇਹ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ‘ਚ ਕਾਫੀ ਮਦਦਗਾਰ ਸਾਬਤ ਹੋ ਸਕਦਾ ਹੈ।

ਅਲਸੀ ਦਾ ਤੇਲ :ਅਲਸੀ ਦੇ ਤੇਲ ਨੂੰ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਦੱਸਿਆ ਗਿਆ ਹੈ। ਹੈਲਥ ਲਾਈਨ ਤੇ ਮੇਓ ਕਲੀਨਿਕ ਅਨੁਸਾਰ, ਫਲੈਕਸਸੀਡ ਦੇ ਤੇਲ ‘ਚ ਅਲਫ਼ਾ-ਲਿਨੋਲੇਨਿਕ ਐਸਿਡ (ਏਐਲਏ), ਇਕ ਕਿਸਮ ਦਾ ਓਮੇਗਾ 3 ਫੈਟੀ ਐਸਿਡ ਹੁੰਦਾ ਹੈ।

READ ALSO : Kidney Health:ਕਿਡਨੀ ਨੂੰ ਸਿਹਤਮੰਦ ਰੱਖਣ ਲਈ ਨਾ ਤਾਂ ਘੱਟ ਤੇ ਨਾ ਹੀ ਜ਼ਿਆਦਾ ਪੀਓ

ਇਹ ਦਿਲ ਦੀ ਸਿਹਤ ਲਈ ਜ਼ਰੂਰੀ ਓਮੇਗਾ-3 ਫੈਟੀ ਐਸਿਡ ਹੈ। ਇਸ ਤੋਂ ਇਲਾਵਾ ਫਲੈਕਸਸੀਡ ਦਾ ਤੇਲ ਘੁਲਣਸ਼ੀਲ ਫਾਈਬਰ ਤੇ ਲਿਗਨਾਨ ਨਾਲ ਭਰਪੂਰ ਹੁੰਦਾ ਹੈ। ਕੁਝ ਅਧਿਐਨਾਂ ਨੇ ਦਿਖਾਇਆ ਹੈ ਕਿ ਫਲੈਕਸਸੀਡ ਦਾ ਤੇਲ ਕੋਲੈਸਟ੍ਰੋਲ, ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਣ ਵਿਚ ਵੀ ਮਦਦ ਕਰ ਸਕਦਾ ਹੈ।

ਸੇਵਨ ? ਅਲਸੀ ਦੇ ਤੇਲ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ। ਇਸ ਤੇਲ ਦੀ ਵਰਤੋਂ ਤੁਸੀਂ ਖਾਣਾ ਬਣਾਉਣ ਲਈ ਕਰ ਸਕਦੇ ਹੋ। ਪਰ ਧਿਆਨ ਰੱਖੋ ਕਿ ਜ਼ਿਆਦਾ ਗਰਮ ਕਰਨ ਨਾਲ ਇਸ ਦੇ ਪੌਸ਼ਟਿਕ ਤੱਤ ਨਸ਼ਟ ਹੋ ਸਕਦੇ ਹਨ।BENEFICIAL FOR HEALTH

ਇਸ ਤੋਂ ਇਲਾਵਾ ਸਵੇਰੇ ਖਾਲੀ ਪੇਟ ਇਕ ਚੱਮਚ ਅਲਸੀ ਦੇ ਤੇਲ ਨੂੰ ਕੋਸੇ ਪਾਣੀ ‘ਚ ਮਿਲਾ ਕੇ ਪੀਣ ਨਾਲ ਵੀ ਫਾਇਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਕਿਸੇ ਮਾਹਿਰ ਦੀ ਸਲਾਹ ‘ਤੇ ਤੁਸੀਂ ਬਾਜ਼ਾਰ ‘ਚ ਮੌਜੂਦ ਇਸ ਦੇ ਕੈਪਸੂਲ ਦਾ ਸੇਵਨ ਵੀ ਕਰ ਸਕਦੇ ਹੋ। ਪਰ ਧਿਆਨ ਰੱਖੋ ਕਿ ਅਲਸੀ ਦੇ ਤੇਲ ਦੀ ਵਰਤੋਂ ਬਹੁਤ ਘੱਟ ਮਾਤਰਾ ਵਿੱਚ ਕਰੋ।BENEFICIAL FOR HEALTH

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...